Breaking News
Home / ਪੰਜਾਬ / ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ

ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ

ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ‘ਚ ਤਕਲੀਫ ਕੱਟਣ ਤੋਂ ਬਾਅਦ ਕੈਂਸਰ ਮੁਕਤ ਹੋਣ ਦੀ ਟੈਸਟ ਰਿਪੋਰਟ ਮਿਲਣ ਤੋਂ ਬਾਅਦ ਡਾ. ਨਵਜੋਤ ਕੌਰ ਭਾਵੁਕ ਵੀ ਹੋ ਗਈ। ਡਾ. ਨਵਜੋਤ ਕੌਰ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੈਟ ਸਕੈਨ ਦੇ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨਿਆ ਗਿਆ ਹੈ। ਇਸ ਨਾਲ ਹੁਣ ਮੇਰੇ ਪੂਰੇ ਸਰੀਰ ਦਾ ਅੰਗਦਾਨ ਵੀ ਸੰਭਵ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਗਸ਼ਾਲੀ ਮਹਿਸੂਸ ਕਰ ਰਹੀ ਹੈ ਕਿ ਮੈਂ ਵੀ ਆਪਣੇ ਵਾਲ ਦਾਨ ਕਰ ਸਕੀ ਹਾਂ। ਦੱਸਣਯੋਗ ਹੈ ਕਿ ਕੈਂਸਰ ਦੇ ਖਿਲਾਫ ਜੰਗ ਦੇ ਦੌਰਾਨ ਡਾ. ਨਵਜੋਤ ਕੌਰ ਦਾ ਪੂਰਾ ਸਾਥ, ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਵੀ ਦਿੱਤਾ।

Check Also

ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ

ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …