Breaking News
Home / ਪੰਜਾਬ / ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਸੰਵਿਧਾਨ ਦੇ ਦਾਇਰੇ ‘ਚ ਰਹਿਣ : ਚਰਨਜੀਤ ਚੰਨੀ

ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਸੰਵਿਧਾਨ ਦੇ ਦਾਇਰੇ ‘ਚ ਰਹਿਣ : ਚਰਨਜੀਤ ਚੰਨੀ

ਕਿਹਾ ; ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ
ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਦੋਵਾਂ ਨੂੰ ਹੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਖਾਲਸਾ ਗਰਲਜ਼ ਕਾਲਜ ਪਡਿਆਲਾ ਵਿਖੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਰਾਜਪਾਲ ਵਿਚਕਾਰ ਚੱਲੀ ਆ ਰਹੀ ਖਿੱਚੋਤਾਣ ਪੰਜਾਬ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਅਤੇ ਸੰਵਿਧਾਨ ਦੀ ਪਾਲਣਾ ਹਿੱਤ ਦੋਵਾਂ ਦਾ ਹੀ ਸੰਵਿਧਾਨ ਦੇ ਦਾਇਰੇ ਵਿੱਚ ਰਹਿਣਾ ਜ਼ਰੂਰੀ ਹੈ।
ਬਿੱਲਾਂ ਨੂੰ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏ ਜਾਣ ‘ਤੇ ਟਿੱਪਣੀ ਕਰਦਿਆਂ ਚੰਨੀ ਨੇ ਕਿਹਾ ਕਿ ਅਜਿਹੇ ਮਸਲਿਆਂ ਦਾ ਵਾਰ-ਵਾਰ ਅਦਾਲਤ ਤੱਕ ਪਹੁੰਚਣਾ ਕਿਸੇ ਵੀ ਸੂਰਤ ਵਿੱਚ ਪੰਜਾਬ ਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਦੇ ਹਿੱਤ ਵਿੱਚ ਨਹੀਂ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਨਾ ਕੋਈ ਸੁਝਾਅ ਹੈ ਤੇ ਨਾ ਹੀ ਸਮਝ ਹੈ। ਪਰਾਲੀ ਨੂੰ ਅੱਗ ਲਗਾਉਣ ਨੂੰ ਲੈ ਕੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮੁੱਦੇ ‘ਤੇ ਮੁੱਖ ਮੰਤਰੀ ਉੱਤੇ ਹੀ ਪਰਚਾ ਹੋਣਾ ਚਾਹੀਦਾ ਹੈ ਕਿਉਂਕਿ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਅੱਗ ਲਗਾ ਕੇ ਸਾੜਨ ਦੀ ਥਾਂ ਪਰਾਲੀ ਪ੍ਰਬੰਧਨ ਲਈ ਪ੍ਰਤੀ ਏਕੜ ਖਰਚਾ ਦੇਣ ਦਾ ਐਲਾਨ ਕਰਨ ਦੇ ਬਾਜਵੂਦ ‘ਆਪ’ ਸਰਕਾਰ ਖਰਚਾ ਦੇਣ ਵਿੱਚ ਅਸਫ਼ਲ ਰਹੀ ਹੈ।
ਚੰਨੀ

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …