-1 C
Toronto
Thursday, December 25, 2025
spot_img
HomeਕੈਨੇਡਾFrontਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ

ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ

ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ

ਹਲਕੀ ਬਾਰਿਸ਼ ਨੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਦਿਵਾਈ ਰਾਹਤ

ਚੰਡੀਗੜ੍ਹ/ਬਿਊਰੋ ਨਿਊਜ਼ :

ਵੈਸਟਰਨ ਡਿਸਟਰਬੈਂਸ ਨੇ ਇਕ ਵਾਰ ਫਿਰ ਤੋਂ ਪੰਜਾਬ ਦੇ ਮੌਸਮ ’ਚ ਬਦਲਾਅ ਲਿਆ ਦਿੱਤਾ ਹੈ। ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬਰਸਾਤ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਬਾਰਿਸ਼ ਦਾ ਔਰੇਂਜ ਅਲਰਟ ਜਦਕਿ ਪੂਰਵੀ ਮਾਲਵਾ ਅਤੇ ਮਾਝੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪੂਰਾ ਦਿਨ ਪੰਜਾਬ ’ਚ ਬਾਰਿਸ਼ ਦੇ ਆਸਾਰ ਬਣੇ ਰਹੇ ਅਤੇ ਪੰਜਾਬ ਵੱਖ-ਵੱਖ ਇਲਾਕਿਆਂ ਵਿਚ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ। ਅੰਮ੍ਰਤਿਸਰ ਵਿੱਚ 9.2 ਮਿਲੀਮੀਟਰ, ਜਲੰਧਰ ਵਿੱਚ 7.2 ਮਿਲੀਮੀਟਰ, ਤਰਨਤਾਰਨ ਵਿੱਚ 5 ਮਿਲੀਮੀਟਰ ਅਤੇ ਮੋਗਾ ਵਿੱਚ 2 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ।  ਉਧਰ ਹਰਿਆਣਾ ਦੇ ਝੱਜਰ ਅਤੇ ਨਾਰਨੌਲ ਵਿੱਚ ਛੇ-ਛੇ ਮਿਲੀਮੀਟਰ, ਫਰੀਦਾਬਾਦ ਵਿੱਚ ਚਾਰ ਮਿਲੀਮੀਟਰ, ਗੁਰੂਗ੍ਰਾਮ ਅਤੇ ਰੋਹਤਕ ਵਿੱਚ ਦੋ-ਦੋ ਮਿਲੀਮੀਟਰ ਅਤੇ ਹਿਸਾਰ ਵਿੱਚ ਇੱਕ ਮਿਲੀਮੀਟਰ ਮੀਂਹ ਪਿਆ। ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ। ਇਸ ਬਾਰਿਸ਼ ਕਾਰਨ ਦਿੱਲੀ ਵਿਚ ਛਾਏ ਸੰਘਣੇ ਪ੍ਰਦੂਸ਼ਣ ਤੋਂ ਵੀ ਦਿੱਲੀ ਵਾਸੀਆਂ ਨੂੰ ਕੁੱਝ ਰਾਹਤ ਮਿਲੀ ਹੈ। ਦਿੱਲੀ ਵਿਚ ਵੀ ਬਾਰਿਸ਼ ਤੋਂ ਬਾਅਦ ਏਅਰ ਕੁਆਲਿਟੀ ਵਿਚ ਵੀ ਕੁੱਝ ਸੁਧਾਰ ਦੇਖਣ ਨੂੰ ਮਿਲਿਆ।

RELATED ARTICLES
POPULAR POSTS