Breaking News
Home / ਕੈਨੇਡਾ / Front / ਸੁਪਰੀਮ ਕੋਰਟ ਨੇ ਵਿਧਾਨ ਸੈਸ਼ਨ ਬੁਲਾਉਣ ਦੇ ਮਾਮਲੇ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਾਈ ਝਾੜ

ਸੁਪਰੀਮ ਕੋਰਟ ਨੇ ਵਿਧਾਨ ਸੈਸ਼ਨ ਬੁਲਾਉਣ ਦੇ ਮਾਮਲੇ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਾਈ ਝਾੜ

ਚੀਫ਼ ਜਸਟਿਸ ਬੋਲੇ : ਸਪੀਕਰ ਵੱਲੋਂ ਬੁਲਾਏ ਸੈਸ਼ਨ ਨੂੰ ਨਹੀਂ ਕਿਹਾ ਜਾ ਸਕਦਾ ਗੈਰਕਾਨੂੰਨੀ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਵੱਲੋਂ ਗੈਰਕਾਨੂੰਨੀ ਦੱਸੇ ਜਾਣ ਅਤੇ ਦੋ ਬਿਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਚੀਫ਼ ਜਸਟਿਸ ਡੀ ਵਾਈ ਚੰਦਰਚੂਹੜ ਸਿੰਘ ਨੇ ਰਾਜਪਾਲ ਨੂੰ ਕਿਹਾ ਕਿ ਤੁਸੀਂ ਕਿਸ ਸ਼ਕਤੀ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਵੱਲੋਂ ਸੱਦੇ ਗਏ ਵਿਸ਼ੇਸ਼ ਇਜਲਾਸ ਨੂੰ ਗੈਰਕਾਨੂੰਨੀ ਦੱਸ ਰਹੇ ਹੋ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਪੀਕਰ ਵੱਲੋਂ ਹੀ ਸੱਦਿਆ ਜਾਂਦਾ ਹੈ ਅਤੇ ਸਪੀਕਰ ਵੱਲੋਂ ਹੀ ਮੁਲਤਵੀ ਕੀਤਾ ਜਾਂਦਾ ਹੈ। ਸੁਪਰੀਮ ਕੋਰਟ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ੍ਹਾਂ ਕੋਲ ਵਿਧਾਨ ਸਭਾ ਦੇ ਸੱਦੇ ਗਏ ਇਜਲਾਸ ਨੂੰ ਗੈਰਕਾਨੂੰਨੀ ਕਹਿਣ ਦੀ ਸ਼ਕਤੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੈਰਕਾਨੂੰਨੀ ਦੱਸਿਆ ਸੀ। ਸੁਣਵਾਈ ਦੌਰਾਨ ਸਭ ਤੋਂ ਪਹਿਲਾਂ ਤਾਮਿਲਨਾਡੂ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਗੱਲ ਸ਼ੁਰੂ ਕੀਤੀ ਅਤੇ ਉਸ ਤੋਂ ਬਾਅਦ ਪੰਜਾਬ ਦੇ ਮੁੱਦੇ ’ਤੇ ਸੁਣਵਾਈ ਹੋਈ। ਤਾਮਿਲਨਾਡੂ ਅਤੇ ਕੇਰਲ ਦੇ ਰਾਜਪਾਲਾਂ ਦੇ ਖਿਲਾਫ਼ ਸੂਬਾ ਸਰਕਾਰ ਵੱਲੋਂ ਪਟੀਸ਼ਨ ਪਾਈ ਗਈ ਸੀ। ਇਨ੍ਹਾਂ ਤਿੰਨੋਂ ਰਾਜਾਂ ਦੇ ਰਾਜਪਾਲਾਂ ’ਤੇ ਆਰੋਪ ਹੈ ਕਿ ਉਹ ਲੰਬੇ ਸਮੇਂ ਤੋਂ ਪੈਂਡਿੰਗ ਪਏ ਬਿਲਾਂ ’ਤੇ ਸਾਈਨ ਨਹੀਂ ਕਰ ਰਹੇ।

Check Also

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ

ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ …