0.9 C
Toronto
Wednesday, January 7, 2026
spot_img
HomeਕੈਨੇਡਾFrontਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਖਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ

ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਖਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ

ਦਿੱਲੀ ਸਥਿਤ 24 ਕਰੋੜ 95 ਲੱਖ ਰੁਪਏ ਦੀ ਜਾਇਦਾਦ ਕੀਤੀ ਕੁਰਕ


ਨਵੀਂ ਦਿੱਲੀ/ਬਿਊਰੋ ਨਿਊਜ਼ : ਈਡੀ ਨੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਵੱਡੀ ਕਾਰਵਾਈ ਕਰਦੇ ਹੋਏ ਮੈਸਰਜ਼ ਹੀਰੋ ਮੋਟੋਕਾਰਪ ਲਿਮਟਿਡ ਦੇ ਸੀਐਮਡੀ ਅਤੇ ਚੇਅਰਮੈਨ ਪਵਨ ਕਾਂਤ ਮੁੰਜਾਲ ਦੀਆਂ ਦਿੱਲੀ ਸਥਿਤ ਤਿੰਨ ਅਚੱਲ ਜਾਇਦਾਦਾਂ ਨੂੰ ਕੁਰਕ ਕਰ ਲਿਆ ਹੈ। ਇਹ ਕਾਰਵਾਈ ਪੀਐਮਐਲਏ 2002 ਦੇ ਪ੍ਰਬੰਧਾਂ ਅਧੀਨ ਕੀਤੀ ਗਈ ਹੈ। ਇਨ੍ਹਾਂ ਦਿੱਲੀ ਸਥਿਤ 3 ਜਾਇਦਾਦਾਂ ਦੀ ਕੀਮਤ ਲਗਭਗ 24 ਕਰੋੜ 95 ਲੱਖ ਰੁਪਏ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੈਸਰਜ਼ ਹੀਰੋ ਮੋਟੋਕਾਰਪ ਲਿਮਟਿਡ ਦੇ ਸੀਐਮਡੀ ਅਤੇ ਚੇਅਰਮੈਨ ਪਵਨ ਕਾਂਤ ਮੁੰਜਾਲ ਦੀ ਮਨੀ ਲਾਂਡਰਿੰਗ ਦੇ ਦੋਸ਼ ਵਿਚ ਜਬਤ ਅਤੇ ਕੁਰਕੀ ਦੀ ਕੁੱਲ ਕੀਮਤ 50 ਕਰੋੜ ਰੁਪਏ ਲਗਭਗ ਬਣਦੀ ਹੈ। ਈਡੀ ਨੇ ਅਗਸਤ ਮਹੀਨੇ ’ਚ ਮੁੰਜਾਲ ਅਤੇ ਉਸ ਦੀਆਂ ਕੰਪਨੀਆਂ ਖਿਲਾਫ਼ ਪੀਐਮਐਲਏ ਕੇਸ ਦਰਜ ਕਰਨ ਤੋਂ ਬਾਅਦ ਛਾਪੇਮਾਰੀ ਕੀਤੀ ਸੀ, ਜੋ ਕਿ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਦੀ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਬਾਅਦ ਦਾਇਰ ਕੀਤੀ ਗਈ ਸੀ। ਜਿਸ ਵਿਚ ਉਨ੍ਹਾਂ ’ਤੇ ਭਾਰਤ ਤੋਂ ਵਿਦੇਸ਼ੀ ਕਰੰਸੀ ਨੂੰ ਗੈਰਕਾਨੂੰਨੀ ਢੰਗ ਨਾਲ ਭੇਜਣ ਦਾ ਦੋਸ਼ ਲਗਾਇਆ ਗਿਆ ਸੀ। ਈਡੀ ਨੇ ਕਿਹਾ ਕਿ ਇਸਤਗਾਸਾ ਦੀ ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ 54 ਕਰੋੜ ਰੁਪਏ ਦੇ ਬਰਾਬਰ ਵਿਦੇਸ਼ੀ ਮੁਦਰਾ ਨੂੰ ਗੈਰਕਾਨੂੰਨੀ ਢੰਗ ਨਾਲ ਭਾਰਤ ਤੋਂ ਬਾਹਰ ਲਿਜਾਇਆ ਗਿਆ ਸੀ।

RELATED ARTICLES
POPULAR POSTS