Breaking News
Home / ਕੈਨੇਡਾ / Front / ਪੰਜਾਬ ਦੇ ਕਈ ਖੇਤਰਾਂ ਅਤੇ ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ

ਪੰਜਾਬ ਦੇ ਕਈ ਖੇਤਰਾਂ ਅਤੇ ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ

ਏਅਰ ਕੁਆਲਿਟੀ ਇੰਡੈਕਸ 500 ਤੋਂ ਪਾਰ ਪਹੁੰਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਦੀਵਾਲੀ ਮੌਕੇ ਪਟਾਖਿਆਂ ਸਬੰਧੀ ਕੁਝ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਕੋਈ ਜ਼ਿਆਦਾ ਪ੍ਰਵਾਹ ਨਹੀਂ ਕੀਤੀ। ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਸਬੰਧੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਪਟਾਖੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਕੀਤਾ ਸੀ, ਪਰ ਲੋਕਾਂ ਵਲੋਂ ਸ਼ਾਮ 7 ਵਜੇ ਤੋਂ ਹੀ ਪਟਾਖੇ ਚਲਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ, ਜੋ ਕਿ ਪੂਰੀ ਰਾਤ ਚੱਲਦਾ ਰਿਹਾ ਅਤੇ ਪਟਾਖਿਆਂ ਦੀਆਂ ਆਵਾਜ਼ਾਂ ਸਾਰੀ ਰਾਤ ਸੁਣਦੀਆਂ ਰਹੀਆਂ। ਇਨ੍ਹਾਂ ਦੀਵਾਲੀ ਦੇ ਪਟਾਖਿਆਂ ਕਾਰਨ ਹੋਏ ਹਵਾ ਪ੍ਰਦੂਸ਼ਣ ਵਿਚ ਹੋਰ ਵਾਧਾ ਹੋ ਗਿਆ ਅਤੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਅਤੇ ਏਅਰ ਕੁਆਲਿਟੀ ਇੰਡੈਕਸ ਵੀ 500 ਤੋਂ ਪਾਰ ਚਲਾ ਗਿਆ ਸੀ। ਉਧਰ ਦੂਜੇ ਪਾਸੇ ਭਾਰਤੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਸੋਮਵਾਰ ਨੂੰ ਦਿੱਲੀ-ਐੱਨਸੀਆਰ ਵਿੱਚ ਹਵਾ ਦੀ ਗੁਣਵੱਤਾ ਕਾਫ਼ੀ ਖ਼ਰਾਬ ਹੋ ਗਈ, ਜੋ ‘ਮਾੜੀ’ ਸ਼੍ਰੇਣੀ ਵਿੱਚ ਆਉਂਦੀ ਹੈ। ਦਿੱਲੀ-ਐਨਸੀਆਰ ਵਿੱਚ ਵੀ ਕਾਫੀ ਜ਼ਿਆਦਾ ਪਟਾਕੇ ਚਲਾਏ ਗਏ ਤੇ ਪੁਲਿਸ ਵੀ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਰੋਕਣ ਵਿੱਚ ਨਾਕਾਮ ਰਹੀ। ਇਸੇ ਦੌਰਾਨ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਗੱਲ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਚੱਲੇ ਪਟਾਖਿਆਂ ਕਾਰਨ ਹੀ ਹੁਣ ਹਵਾ ਪ੍ਰਦੂਸ਼ਣ ਵਧਿਆ ਹੈ।

Check Also

ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਟੀਮ ਇੰਡੀਆ ਵੱਲੋਂ ਮੁੰਬਈ ’ਚ ਕੀਤੀ ਗਈ ਵਿਕਟਰੀ ਪਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …