9.6 C
Toronto
Saturday, November 8, 2025
spot_img
HomeਕੈਨੇਡਾFrontਪੰਜਾਬ ਦੇ ਪੁਲਿਸ ਵਿਭਾਗ ’ਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਹੋਵੇਗੀ...

ਪੰਜਾਬ ਦੇ ਪੁਲਿਸ ਵਿਭਾਗ ’ਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਹੋਵੇਗੀ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਪੁਲਿਸ ਵਿਭਾਗ ਵਿਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 583 ਲੜਕੇ ਅਤੇ ਲੜਕੀਆਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਸਨ। ਸੀਐਮ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਇਸ ਨਵੀਂ ਭਰਤੀ ਪ੍ਰਕਿਰਿਆ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਿਚ ਹੁਣ 1450 ਨਵੇਂ ਅਹੁਦਿਆਂ ’ਤੇ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ ਅਤੇ ਇਸ ਸਬੰਧੀ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਭਰਤੀ ਸਬੰਧੀ ਜਾਣਕਾਰੀ ਜਲਦੀ ਹੀ ਸਾਂਝੀ ਕਰ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਵਿਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਇਸਦੇ ਚੱਲਦਿਆਂ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੋਜ਼ਗਾਰ ਦੇ ਕੇ ਇਹ ਸਪਨਾ ਪੂਰਾ ਕੀਤਾ ਜਾ ਸਕਦਾ ਹੈ।
RELATED ARTICLES
POPULAR POSTS