22 C
Toronto
Saturday, June 13, 2026
spot_img
HomeਕੈਨੇਡਾFrontਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

20 ਨਵੰਬਰ ਨੂੰ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਅੱਜ ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਡੀਸੀ ਅਤੇ ਐੱਸਡੀਐੱਮ ਦਫਤਰਾਂ ਮੂੁਹਰੇ ਅਹਿਮ ਮੰਗਾਂ ਲਈ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਖਿਲਾਫ ਨਫ਼ਰਤ ਅਤੇ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀਆਂ ਹਨ। ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਰਾਲੀ ਦਾ ਠੋਸ ਹੱਲ ਕੀਤਾ ਜਾਵੇ ਅਤੇ ਪਰਾਲੀ ਸਾੜਨ ’ਤੇ ਕੀਤੇ ਪਰਚੇ ਤੇ ਜੁਰਮਾਨੇ ਰੱਦ ਕੀਤੇ ਜਾਣ। ਇਸੇ ਤਰ੍ਹਾਂ ਸਬਸਿਡੀਆਂ ਰੱਦ ਕਰਨ ਤੇ ਹੋਰ ਸਰਕਾਰੀ ਸਹੂਲਤਾਂ ਰੱਦ ਕਰਨ ਦੇ ਦਿੱਤੇ ਨਿਰਦੇਸ਼ ਵਾਪਸ ਲਏ ਜਾਣ। ਕਿਸਾਨਾਂ ਨੇ ਮੰਗ ਕੀਤੀ ਕਿ ਨਿੱਜੀਕਰਨ ਨੀਤੀ ਤਹਿਤ ਬਿਜਲੀ ਦੇ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ, ਭਾਰਤ ਮਾਲਾ ਪ੍ਰਾਜੈਕਟ ਤਹਿਤ ਸੜਕਾਂ ਲਈ ਜ਼ਮੀਨਾਂ ਐਕੁਆਇਰ ਕਰਨਾ ਬੰਦ ਕੀਤਾ ਜਾਵੇ ਤੇ ਜਿਹੜੇ ਕਿਸਾਨ ਰਜ਼ਾਮੰਦੀ ਨਾਲ ਜ਼ਮੀਨ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮਾਰਕੀਟ ਰੇਟ ਦਾ 6 ਗੁਣਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ ਅਤੇ ਕਿਸੇ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ’ਤੇ ਇਲਾਕੇ ਦੇ ਡੀਐੱਸਪੀ, ਐੱਸਐੱਸਪੀ ਅਤੇ ਐੱਮਐੱਲਏ ਖਿਲਾਫ ਪਰਚਾ ਦਰਜ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਗੰਨਾ ਮਿੱਲਾਂ ਤੁਰੰਤ ਚਾਲੂ ਕੀਤੀਆਂ ਜਾਣ ਅਤੇ ਗੰਨੇ ਦੇ ਭਾਅ ਵਿੱਚ 120 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇ।
RELATED ARTICLES
POPULAR POSTS