-10.4 C
Toronto
Saturday, January 31, 2026
spot_img
HomeਕੈਨੇਡਾFrontਰਾਮ ਰਹੀਮ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ

ਰਾਮ ਰਹੀਮ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ

ਹਾਈਕੋਰਟ ਨੇ ਰਾਮ ਰਹੀਮ ਖਿਲਾਫ਼ ਜਲੰਧਰ ’ਚ ਦਰਜ ਮਾਮਲੇ ਨੂੰ ਰੱਦ ਕਰਨ ਦੇ ਦਿੱਤੇ ਹੁਕਮ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਡੇਰਾ ਸੱਚਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਰਾਮ ਰਹੀਮ ਖਿਲਾਫ ਦਰਜ ਐਫ ਆਈ ਆਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ ਅਤੇ ਕੋਰਟ ਨੇ ਇਹ ਫੈਸਲਾ ਸਬੂਤਾਂ ਦੀ ਘਾਟ ਦੇ ਚਲਦਿਆਂ ਲਿਆ ਹੈ। ਧਿਆਨ ਰਹੇ ਕਿ ਡੇਰਾ ਮੁਖੀ ਖਿਲਾਫ਼ ਇਹ ਮਾਮਲਾ 17 ਮਾਰਚ 2023 ਨੂੰ ਜਲੰਧਰ ਦੇ ਥਾਣਾ ਪਤਾਰਾ ’ਚ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ 295 ਏ ਜੋੜੀ ਗਈ ਸੀ। ਜ਼ਿਕਰਯੋਗ ਹੈ ਕਿ 7 ਸਾਲ ਪਹਿਲਾਂ ਇਕ ਸਤਸੰਗ ਦੌਰਾਨ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ’ਤੇ ਟਿੱਪਣੀ ਕੀਤੀ ਸੀ। ਇਸ ਦੀ ਵੀਡੀਓ ਜਦੋਂ ਜਲੰਧਰ ਦੇ ਰਵਿਦਾਸ ਭਾਈਚਾਰੇ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲਣ ਨੇ ਇਸ ਦੀ ਸ਼ਿਕਾਇਤ ਜਲੰਧਰ ਪੁਲਿਸ ਨੂੰ ਕੀਤੀ ਸੀ। ਜਾਂਚ ਤੋਂ ਬਾਅਦ ਪੁਲਿਸ ਨੇ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਤੋਂ ਬਾਅਦ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਇਕ ਸਤਸੰਗੀ ਨੇ ਰਾਮ ਰਹੀਮ ਖਿਲਾਫ਼ ਦਰਜ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਹਾਈ ਕੋਰਟ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਕੋਰਟ ਨੇ ਮਾਮਲੇ ਨੂੰ ਰੱਦ ਕਰ ਦਿੱਤਾ ਅਤੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

RELATED ARTICLES
POPULAR POSTS