Breaking News
Home / ਕੈਨੇਡਾ / Front / ਰਾਜਧਾਨੀ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਰਾਜਧਾਨੀ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਰਾਜਧਾਨੀ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਦਿੱਲੀ ਦਾ ਹਵਾ ਪ੍ਰਦੂਸ਼ਣ ਗੰਭੀਰ ਸ਼ੇ੍ਰਣੀ ’ਚ ਪੁੱਜਿਆ

ਨਵੀਂ ਦਿੱਲੀ/ਬਿਊਰੋ ਨਿਊਜ਼ :

ਭਾਰਤ ਦੀ ਕੌਮੀ ਰਾਜਧਾਨੀ ਦੇ ਅਸਮਾਨ ਨੂੰ ਜ਼ਹਿਰੀਲੇ ਧੂੰਏਂ ਦੀ ਸੰਘਣੀ ਚਾਦਰ ਨੇ ਢਕਿਆ ਹੋਇਆ ਹੈ। ਇਥੋਂ ਦਾ ਹਵਾ ਪ੍ਰਦੂਸ਼ਣ ਗੰਭੀਰ ਸ਼੍ਰੇਣੀ ’ਚ ਪੁੱਜ ਗਿਆ ਹੈ ਅਤੇ ਰਾਜਧਾਨੀ ਦਿੱਲੀ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ’ਚੋਂ ਪਹਿਲੇ ਨੰਬਰ ’ਤੇ ਹੈ। ਜਦਕਿ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੂਜੇ ਨੰਬਰ ’ਤੇ, ਲਾਹੌਰ ਤੀਜੇ ਨੰਬਰ ਉਤੇ ਅਤੇ ਮੁੰਬਈ ਚੌਥੇ ਨੰਬਰ ’ਤੇ ਬਣਿਆ ਹੋਇਆ ਸੀ। ਪੁਣੇ ਸਥਿਤ ਇੰਡੀਅਨ ਇੰਸਟੀਚਿਊਟ ਆਫ ਟ੍ਰੋਪੀਕਲ ਮੀਟੀਓਰੋਲੋਜੀ ਵੱਲੋਂ ਪ੍ਰਦੂਸ਼ਣ ਦੇ ਵੱਖ-ਵੱਖ ਸਰੋਤਾਂ ਦੇ ਯੋਗਦਾਨ ਦੀ ਪਛਾਣ ਕਰਨ ਲਈ ਤਿਆਰ ਕੀਤੀ ਗਈ ਪ੍ਰਣਾਲੀ ਅਨੁਸਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 12 ਪ੍ਰਤੀਸ਼ਤ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਹਨ। ਮੀਂਹ ਪੈਣ ਮਗਰੋਂ ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਤੋਂ ਕੁੱਝ ਰਾਹਤ ਜ਼ਰੂਰ ਮਿਲੀ ਸੀ ਪ੍ਰੰਤੂ ਦੀਵਾਲੀ ਵਾਲੀ ਰਾਤ ਨੂੰ ਹੋਈ ਆਤਿਸ਼ ਮਗਰੋਂ ਹਵਾ ਪ੍ਰਦੂਸ਼ਣ ’ਚ ਮੁੜ ਵਾਧਾ ਹੋ ਗਿਆ ਹੈ। ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਵਾਲੀ ਸਵਿੱਸ ਕੰਪਨੀ ‘ਆਈਕਿਊਏਅਰ’ ਅਨੁਸਾਰ ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ।

Check Also

ਅਯੁੱਧਿਆ ਵਿਚ ਰਾਮ ਮੰਦਰ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਅਯੁੱਧਿਆ(ਯੂਪੀ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਯੁੱਧਿਆ ਦੇ ਰਾਮ ਮੰਦਰ ਵਿਚ …