Breaking News
Home / ਕੈਨੇਡਾ / Front / ਬੰਦੀ ਸਿੰਘਾਂ ਦੇ ਮਾਮਲੇ ’ਚ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ

ਬੰਦੀ ਸਿੰਘਾਂ ਦੇ ਮਾਮਲੇ ’ਚ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ

ਬੰਦੀ ਸਿੰਘਾਂ ਦੇ ਮਾਮਲੇ ’ਚ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ

ਐਡਵੋਕੇਟ ਧਾਮੀ ਬੋਲੇ : ਬੰਦੀ ਸਿੰਘ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਰਦੀ ਰਹੇਗੀ ਯਤਨ

ਅੰਮਿ੍ਰਤਸਰ/ਬਿਊਰੋ ਨਿਊਜ਼ :

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਦੇ ਵੀ ਚੁੱਪ ਨਹੀਂ ਬੈਠੀ ਅਤੇ ਉਹ ਬੰਦੀ ਸਿੰਘ ਦੀ ਰਿਹਾਈ ਪ੍ਰਤੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਹਮੇਸ਼ਾ ਹੀ ਯਤਨ ਕਰਦੀ ਰਹੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਭਲਕੇ 16 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਸਿੰਘ ਸਾਹਿਬ ਵੱਲੋਂ ਦਿੱਤੇ ਸੰਦੇਸ਼ ਨੂੰ ਸਿਆਸੀ ਰੰਗਤ ਦੇਣ ਵਾਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਇਸ ਹਰਕਤ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੱਸੇ ਕਿ ਉਸ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਤੱਕ ਕੀ ਯਤਨ ਕੀਤੇ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ 11 ਮੈਂਬਰੀ ਕਮੇਟੀ ਨੂੰ ਵੀ ਰਾਜਸੀ ਹਿੱਤਾਂ ਲਈ ਦਿੱਲੀ ਕਮੇਟੀ ਦੇ ਆਗੂਆਂ ਨੇ ਤਾਰਪੀਡੋ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ  ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜੇਲ੍ਹ ਜਾਵੇਗਾ ਅਤੇ ਇਸ ਸੰਬੰਧੀ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਦਾ ਵਫ਼ਦ ਖੁਦ ਦਿੱਲੀ ਜਾਵੇਗਾ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …