ਦਿੱਲੀ ਦੇ ਚੀਫ਼ ਸੈਕਟਰੀ ’ਤੇ 897 ਕਰੋੜ ਰੁਪਏ ਦੇ ਭਿ੍ਰਸ਼ਟਾਚਾਰ ਦਾ ਲੱਗਿਆ ਆਰੋਪ
ਕੇਜਰੀਵਾਲ ਨੇ ਐਲਜੀ ਨੂੰ ਚਿੱਠੀ ਲਿਖ ਕੇ ਨਰੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਸਿਫਾਰਸ਼
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਦੇ ਚੀਫ਼ ਸੈਕਟਰੀ ਨਰੇਸ਼ ਕੁਮਾਰ ’ਤੇ 897 ਕਰੋੜ ਰੁਪਏ ਦੇ ਭਿ੍ਰਸ਼ਟਾਚਾਰ ਦਾ ਅਰੋਪ ਲੱਗਿਆ ਹੈ। ਇਸ ਦੀ ਸ਼ਿਕਾਇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਲੰਘੀ 11 ਨਵੰਬਰ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਵਿਜੀਲੈਂਸ ਮੰਤਰੀ ਆਤਿਸ਼ੀ ਨੇ ਇਸ ਮਾਮਲੇ ਦੀ ਜਾਂਚ ਪੂਰੀ ਕਰਕੇ 14 ਨਵੰਬਰ ਰਿਪੋਰਟ ਕੇਜਰੀਵਾਲ ਨੂੰ ਸੌਂਪ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਜੀ ਵੀ ਕੇ ਸਕਸੇਨਾ ਨੂੰ ਇਕ ਚਿੱਠੀ ਲਿਖੀ ਅਤੇ ਉਨ੍ਹਾਂ ਚੀਫ਼ ਸੈਕਟਰੀ ਨਰੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਸਿਫਾਰਿਸ਼ ਕੀਤੀ ਹੈ। ਕੇਜਰੀਵਾਲ ਨੇ ਐਲਜੀ ਨੂੰ ਚਿੱਠੀ ਨੇ ਦੇ ਨਾਲ ਮਾਮਲੇ ਦੀ ਜਾਂਚ ਰਿਪੋਰਟ ਵੀ ਭੇਜੀ ਹੈ। ਨਾਲ ਹੀ ਕੇਜਰੀਵਾਲ ਨੇ ਇਹ ਰਿਪੋਰਟ ਸੀਬੀਆਈ ਅਤੇ ਈਡੀ ਨੂੰ ਭੇਜਣ ਲਈ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ ਬਣੇ ਦੁਆਰਕਾ ਐਕਸਪ੍ਰੈਸ ਵੇਅ ਦੇ ਲਈ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ’ਚ ਕੁੱਝ ਖਾਮੀਆਂ ਪਾਈਆਂ ਗਈਆਂ ਸਨ। ਕੈਬਨਿਟ ਮੰਤਰੀ ਆਤਿਸ਼ੀ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਦੌਰਾਨ ਪਾਇਆ ਗਿਆ ਕਿ ਨਰੇਸ਼ ਕੁਮਾਰ ਨੇ ਆਪਣੇ ਬੇਟੇ ਨਾਲ ਸਬੰਧ ਕੰਪਨੀਆਂ ਨੂੰ 897 ਕਰੋੜ ਰੁਪਏ ਦਾ ਫਾਇਦਾ ਪਹੁੰਚਾਇਆ ਹੈ।