Breaking News
Home / ਕੈਨੇਡਾ / Front / ਜੰਮੂ ਕਸ਼ਮੀਰ ਦੇ ਡੋਡਾ ’ਚ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ’ਚ ਡਿੱਗੀ

ਜੰਮੂ ਕਸ਼ਮੀਰ ਦੇ ਡੋਡਾ ’ਚ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ’ਚ ਡਿੱਗੀ

ਜੰਮੂ ਕਸ਼ਮੀਰ ਦੇ ਡੋਡਾ ’ਚ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ’ਚ ਡਿੱਗੀ

30 ਤੋਂ ਵੱਧ ਮੌਤਾਂ ਅਤੇ ਕਈ ਜ਼ਖ਼ਮੀ

ਜੰਮੂ/ਬਿਊਰੋ ਨਿਊਜ਼

ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਅੱਸਾਰ ਇਲਾਕੇ ਵਿਚ ਅੱਜ ਬੁੱਧਵਾਰ ਨੂੰ ਸਵਾਰੀਆਂ ਨਾਲ ਭਰੀ ਬੱਸ 300 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ ਵਿਚ 30 ਤੋਂ ਵੱਧ ਯਾਤਰੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ ਅਤੇ ਮਿ੍ਰਤਕਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਕਿਸ਼ਤਵਾੜ ਅਤੇ ਡੋਡਾ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਗੰਭੀਰ ਜ਼ਖ਼ਮੀਆਂ ਨੂੰ ਜੰਮੂ ਏਅਰਲਿਫਟ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ ਅਤੇ ਰਸਤੇ ਵਿਚ ਭਿਆਨਕ ਹਾਦਸਾ ਵਾਪਰ ਗਿਆ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਤਿੰਨ ਬੱਸਾਂ ਨਾਲੋ-ਨਾਲ ਚੱਲ ਰਹੀਆਂ ਸਨ ਅਤੇ ਇਕ ਦੂਜੇ ਤੋਂ ਅੱਗੇ ਲੰਘਣ ਦੀ ਹੋੜ ਵਿਚ ਇਹ ਹਾਦਸਾ ਵਾਪਰਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਹੈ।

Check Also

ਬਿ੍ਟੇਨ ਦੀ ਲੇਬਰ ਪਾਰਟੀ ਭਾਰਤ ਨਾਲ ਟਰੇਡ ਐਗਰੀਮੈਂਟ ਦੀ ਇਛੁਕ

ਡੇਵਿਡ ਲੈਮੀ ਨੇ ਕਿਹਾ : ਸੱਤਾ ’ਚ ਆਏ ਤਾਂ ਭਾਰਤ ਨਾਲ ਵਪਾਰ ਵਧਾਵਾਂਗੇ ਨਵੀਂ ਦਿੱਲੀ/ਬਿਊਰੋ …