Breaking News
Home / ਕੈਨੇਡਾ / Front / ਵਿਰਾਟ ਕੋਹਲੀ ਨੇ ਇਕ ਰੋਜ਼ਾ ਕ੍ਰਿਕਟ ’ਚ 50ਵਾਂ ਸੈਂਕੜਾ ਲਗਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜਿਆ

ਵਿਰਾਟ ਕੋਹਲੀ ਨੇ ਇਕ ਰੋਜ਼ਾ ਕ੍ਰਿਕਟ ’ਚ 50ਵਾਂ ਸੈਂਕੜਾ ਲਗਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜਿਆ

ਕ੍ਰਿਕਟ ਵਰਲਡ ਕੱਪ ਦੇ ਪਹਿਲੇ ਸੈਮੀਫਾਈਨਲ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 398 ਦੌੜਾ ਦਾ ਟੀਚਾ
ਚੰਡੀਗੜ੍ਹ/ਬਿਊਰੋ ਨਿਊਜ਼
ਇਕ ਰੋਜ਼ਾ ਕ੍ਰਿਕਟ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਅਤੇ ਭਾਰਤੀ ਟੀਮ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ  397 ਦੌੜਾਂ ਬਣਾਈਆਂ। ਇਸਦੇ ਚੱਲਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ ਜਿੱਤਣ ਲਈ 398 ਦੌੜਾਂ ਬਣਾਉਣੀਆਂ ਪੈਣਗੀਆਂ। ਭਾਰਤੀ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਨੇ ਇਕ ਰੋਜ਼ਾ ਕ੍ਰਿਕਟ ਮੈਚਾਂ ਵਿਚ 50ਵਾਂ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਅਤੇ ਸਚਿਨ ਤੇਂਦੂਲਕਰ ਵਲੋਂ ਬਣਾਏ ਗਏ 49 ਸੈਂਕੜਿਆ ਦਾ ਰਿਕਾਰਡ ਵੀ ਦਿੱਤਾ। ਵਿਰਾਟ ਕੋਹਲੀ ਨੇ ਇਸ ਮੈਚ ਵਿਚ 117 ਦੌੜਾਂ ਬਣਾਈਆਂ। ਇਸ ਦੌਰਾਨ ਸੁਰੇਸ਼ ਅਈਅਰ ਨੇ 105, ਸ਼ੁਭਮ ਗਿੱਲ ਨੇ 80 ਅਤੇ ਲੋਕੇਸ਼ ਰਾਹੁਲ ਨੇ 39 ਦੌੜਾਂ ਦਾ ਯੋਗਦਾਨ ਦਿੱਤਾ ਅਤੇ ਨਿਊਜ਼ੀਲੈਂਡ ਦੀ ਟੀਮ ਨੂੰ ਹੁਣ ਮੈਚ ਜਿੱਤਣ ਲਈ 398 ਦੌੜਾਂ ਬਣਾਉਣੀਆਂ ਪੈਣਗੀਆਂ। ਧਿਆਨ ਰਹੇ ਕਿ ਭਲਕੇ ਵੀਰਵਾਰ ਨੂੰ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਦੂਜਾ ਸੈਮੀਫਾਈਨਲ ਮੁਕਾਬਲਾ ਖੇਡਿਆ ਜਾਵੇਗਾ। ਭਾਰਤ, ਨਿਉਜ਼ੀਲੈਂਡ, ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚੋਂ ਦੋ ਟੀਮਾਂ ਫਾਈਨਲ ਵਿਚ ਜਾਣਗੀਆਂ ਅਤੇ ਉਨ੍ਹਾਂ ਦਾ ਫਾਈਨਲ ਮੁਕਾਬਲਾ 19 ਨਵੰਬਰ ਦਿਨ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ।

Check Also

ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …