ਪੰਜਾਬ ’ਚ ਪਰਾਲੀ ਸਾੜਨ ਨੂੰ ਲੈ ਕੇ ਰੈਡ ਅਲਰਟ November 16, 2023 ਪੰਜਾਬ ’ਚ ਪਰਾਲੀ ਸਾੜਨ ਨੂੰ ਲੈ ਕੇ ਰੈਡ ਅਲਰਟ ਪਰਾਲੀ ਸਾੜਨ ਦੇ ਮਾਮਲੇ ਵਧਣ ਕਰਕੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਹੁਣ ਪੰਜਾਬ ਵਿਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਰਾਲੀ ਸਾੜਨ ’ਤੇ ਮੁਕੰਮਲ ਪਾਬੰਦੀ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਆਰੋਪੀ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਧਿਆਨ ਰਹੇ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ। ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਅਤੇ ਨਾਗਰਿਕਾਂ ਕੋਲ ਪਹੁੰਚ ਕੇ ਉਨ੍ਹਾਂ ਨੂੰ ਪਰਾਲੀ ਸਾੜਨ ਕਰਕੇ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਜਾਵੇ। ਨਾਲ ਹੀ ਇਹ ਵੀ ਦੱਸਿਆ ਜਾਵੇ ਕਿ ਪਰਾਲੀ ਸਾੜਨਾ ਕਾਨੂੰਨੀ ਅਪਰਾਧ ਹੈ ਅਤੇ ਪਰਾਲੀ ਸਾੜਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ। 2023-11-16 Parvasi Chandigarh Share Facebook Twitter Google + Stumbleupon LinkedIn Pinterest