ਰਾਜਸਥਾਨ ’ਚ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ November 16, 2023 ਰਾਜਸਥਾਨ ’ਚ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ ਕਾਂਗਰਸ ਸਰਕਾਰ ਦੇ ਭਿ੍ਰਸ਼ਟਾਚਾਰ ਦੀ ਜਾਂਚ ਕਰਾਉਣ ਦਾ ਵਾਅਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਭਾਜਪਾ ਆਗੂਆਂ ਨੇ ਅੱਜ ਵੀਰਵਾਰ ਨੂੰ ਜੈਪੁਰ ’ਚ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਹੈ ਕਿ ਜੇਕਰ ਰਾਜਸਥਾਨ ਵਿਚ ਭਾਜਪਾ ਦੀ ਸਰਕਾਰ ਬਣੀ ਤਾਂ ਕਣਕ ਦੀ ਫਸਲ 2700 ਰੁਪਏ ਪ੍ਰਤੀ ਕੁਇੰਟਲ ਖਰੀਦੀ ਜਾਵੇਗੀ। ਇਸਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਕੁਰਕ ਹੋ ਗਈ ਹੈ, ਉਨ੍ਹਾਂ ਨੂੰ ਮੁਆਵਜ਼ਾ ਦੇਣ ਦੇ ਲਈ ਇਕ ਕਮੇਟੀ ਬਣਾਈ ਜਾਵੇਗੀ। ਭਾਜਪਾ ਨੇ ਇਹ ਵੀ ਵਾਅਦਾ ਕੀਤਾ ਹੈ ਕਿ ਮਹਿਲਾਵਾਂ ਦੀ ਸੁਰੱਖਿਆ ਲਈ ਹਰ ਸ਼ਹਿਰ ਵਿਚ ਐਂਟੀ ਰੋਮਿਓ ਫੋਰਸ ਤਿਆਰ ਕਰਵਾਈ ਜਾਵੇਗੀ ਅਤੇ ਹਰ ਥਾਣੇ ਵਿਚ ਇਕ ਮਹਿਲਾ ਡੈਸਕ ਵੀ ਬਣਾਈ ਜਾਵੇਗੀ। ਇਸਦੇ ਨਾਲ ਇਹ ਵੀ ਵਾਅਦਾ ਕੀਤਾ ਗਿਆ ਕਿ 12ਵੀਂ ਜਮਾਤ ਵਿਚੋਂ ਮੈਰਿਟ ’ਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਟੀਆਂ ਵੀ ਦਿੱਤੀਆਂ ਜਾਣਗੀਆਂ। ਇਸਦੇ ਨਾਲ ਹੀ ਭਾਜਪਾ ਨੇ ਪੰਜ ਸਾਲਾਂ ਵਿਚ ਢਾਈ ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਹੈ। ਭਾਰਤੀ ਜਨਤਾ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਜੇਕਰ ਰਾਜਸਥਾਨ ਵਿਚ ਭਾਜਪਾ ਦੀ ਸਰਕਾਰ ਬਣੀ ਤਾਂ ਕਾਂਗਰਸ ਦੀ ਅਸ਼ੋਕ ਗਹਿਲੋਤ ਸਰਕਾਰ ਸਮੇਂ ਹੋਏ ਭਿ੍ਰਸ਼ਟਾਚਾਰ ਦੀ ਜਾਂਚ ਕਰਨ ਲਈ ਐਸ.ਆਈ.ਟੀ. ਦਾ ਗਠਨ ਕੀਤਾ ਜਾਵੇਗਾ ਅਤੇ ਭਿ੍ਰਸ਼ਟਾਚਾਰ ’ਚ ਸ਼ਾਮਲ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਭਾਜਪਾ ਨੇ ਚੋਣ ਮਨੋਰਥ ਪੱਤਰ ਵਿਚ ਰਾਜਸਥਾਨ ਲਈ ਹੋਰ ਵੀ ਕਈ ਤਰ੍ਹਾਂ ਦੇ ਵਾਅਦੇ ਕੀਤੇ ਹਨ। 2023-11-16 Parvasi Chandigarh Share Facebook Twitter Google + Stumbleupon LinkedIn Pinterest