Breaking News
Home / ਕੈਨੇਡਾ / Front / ਕੇਂਦਰ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਦਾ ਸਿਹਰਾ ਲੈਣਾ ਚਾਹੁੰਦੀ ਹੈ ਮਾਨ ਸਰਕਾਰ

ਕੇਂਦਰ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਦਾ ਸਿਹਰਾ ਲੈਣਾ ਚਾਹੁੰਦੀ ਹੈ ਮਾਨ ਸਰਕਾਰ

ਸੁਨੀਲ ਜਾਖੜ ਬੋਲੇ : ਮੁਫਤ ਵਾਲੇ ਰਾਸ਼ਨ ’ਤੇ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਫੋਟੋ ਲਗਾਉਣ ਤਿਆਰੀ


ਚੰਡੀਗੜ੍ਹ/ਬਿਊਰੋ : ਪੰਜਾਬ ਦੇ ਇਕ ਕਰੋੜ ਚਾਲੀ ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਪੰਜ ਸਾਲਾਂ ਤੱਕ ਦੇਣ ਦਾ ਐਲਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੀਤਾ ਹੈ। ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਦਾ ਸਿਹਰਾ ਖੁਦ ਦੇ ਸਿਰ ’ਤੇ ਸਜਾਉਣਾ ਚਾਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੰਡੀਗੜ੍ਹ ’ਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਗਰੀਬਾਂ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ’ਚ ਆਏ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਜਾਣ ਵਾਲੀ ਸਹਾਇਤਾ ’ਤੇ ਵੀ ਧੱਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਲਗਾਉਣ ਦਾ ਆਰੋਪ ਲਗਾਇਆ।  ਇਸ ਮੌਕੇ ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਕੇਂਦਰ ਸਰਕਾਰ ਦੀ ਯੋਜਨਾ ਨੂੰ ਹਾਈਜੈਕ ਕਰਨ ਦਾ ਆਰੋਪ ਲਗਾਇਆ ਅਤੇ ਉਨ੍ਹਾਂ ਪੰਜਾਬ ਸਰਕਾਰ ’ਤੇ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪੰਜਾਬ ਦੀ ਸਿੱਖਿਆ ਨੀਤੀ ਨੂੰ ਲੈ ਕੇ ਵੀ ਸਵਾਲ ਚੁੱਕੇ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …