ਮੁੰਬਈ/ਬਿਊਰੋ ਨਿਊਜ਼ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਨਵੇਂ ਕਾਮੇਡੀ ਸ਼ੋਅ ਲਈ ਓਟੀਟੀ ਪਲੇਟਫਾਰਮ ਨੈੱਟਫਲਿਕਸ ਨਾਲ ਸਾਂਝੇਦਾਰੀ ਕੀਤੀ ਹੈ। ‘ਓਵਰ ਦਾ ਟਾਪ’ (ਓਟੀਟੀ) ਪਲੇਟਫਾਰਮ ਨੈੱਟਫਲਿਕਸ ਵੱਲੋਂ ਜਾਰੀ ਬਿਆਨ ਅਨੁਸਾਰ, ‘ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਰਾਹੀਂ ਭਾਰਤੀ ਟੈਲੀਵਜ਼ਿਨ ‘ਤੇ ਰਾਜ ਕਰਨ ਵਾਲੇ ਕਪਿਲ ਸ਼ਰਮਾ ਨੇ ਦੁਨੀਆ ਭਰ ਵਿੱਚ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਲਈ ਲੰਮਾ ਸਫ਼ਰ ਤੈਅ ਕੀਤਾ ਹੈ। ਉਨ੍ਹਾਂ ਨੇ ਹੁਣ ਨੈੱਟਫਲਿਕਸ ਨਾਲ ਸਾਂਝੇਦਾਰੀ ਕੀਤੀ ਹੈ।’ ਇਸ ਵਿੱਚ ਕਪਿਲ ਦੇ ਨਾਲ ਉਨ੍ਹਾਂ ਦੇ ਸਹਿ ਕਲਾਕਾਰ ਅਰਚਨਾ ਪੂਰਨ ਸਿੰਘ, ਕ੍ਰਿਸ਼ਨਾ ਅਭਿਸ਼ੇਕ, ਕੀਕੂ ਸ਼ਾਰਦਾ ਅਤੇ ਰਾਜੀਵ ਠਾਕੁਰ ਵੀ ਨਜ਼ਰ ਆਉਣਗੇ।
Check Also
ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਪ੍ਰਧਾਨ ਹਨ ਜੇਪੀ ਨੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ …