16.9 C
Toronto
Friday, August 14, 2026
spot_img
Homeਭਾਰਤਮੱਧ ਪ੍ਰਦੇਸ਼ 'ਚ ਭਗਵੰਤ ਮਾਨ ਵੱਲੋਂ 'ਆਪ' ਉਮੀਦਵਾਰ ਦੇ ਹੱਕ 'ਚ ਰੋਡ...

ਮੱਧ ਪ੍ਰਦੇਸ਼ ‘ਚ ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅ

ਮੱਧ ਪ੍ਰਦੇਸ਼ ‘ਚ ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅਜੁਮਲੇਬਾਜ਼ੀ ਦੀ ਥਾਂ ‘ਝਾੜੂ’ ਨਾਲ ਸਿਆਸੀ ਗੰਦਗੀ ਸਾਫ਼ ਕਰਨ ਦਾ ਦਾਅਵਾ
ਬਾਲਾਘਾਟ, ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਕਟੰਗੀ ਵਿੱਚ ਪਾਰਟੀ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅ ਕੀਤਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਭਾਰੀ ਭੀੜ ਮੱਧ ਪ੍ਰਦੇਸ਼ ‘ਚ ਬਦਲਾਅ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨਾਲ ਸ਼ਾਮਲ ਨਹੀਂ ਹੋ ਸਕੇ, ਪਰ 3 ਦਸੰਬਰ ਨੂੰ ਉਹ ਕਟੰਗੀ ਦੇ ਲੋਕਾਂ ਨਾਲ ਜਿੱਤ ਦਾ ਜਸ਼ਨ ਮਨਾਉਣਗੇ। ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਲੋਕਾਂ ਨਾਲ ਝੂਠ ਤੇ ਜੁਮਲੇਬਾਜ਼ੀ ਤੋਂ ਸਿਵਾਏ ਕੁਝ ਨਹੀਂ ਕਰਦੀਆਂ ਹਨ, ਜਦੋਂ ਕਿ ‘ਆਪ’ ਆਪਣੇ ‘ਝਾੜੂ’ ਨਾਲ ਦੇਸ਼ ਦੀ ਸਿਆਸੀ ਗੰਦਗੀ ਨੂੰ ਸਾਫ਼ ਕਰਨ ਵਿੱਚ ਲੱਗੀ ਹੋਈ ਹੈ। ਮੱਧ ਪ੍ਰਦੇਸ਼ ਵਿੱਚ ਗਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਨਹੀਂ ਮਿਲਦੀ, ਆਮ ਲੋਕਾਂ ਨੂੰ ਚੰਗਾ ਇਲਾਜ, ਸਾਫ਼ ਪਾਣੀ, ਬਿਜਲੀ ਆਦਿ ਨਹੀਂ ਮਿਲਦਾ। ਜਦੋਂ ਕਿ ਪੰਜਾਬ ਤੇ ਦਿੱਲੀ ‘ਚ ਲੋਕਾਂ ਕੋਲ ਚੰਗੇ ਸਰਕਾਰੀ ਸਕੂਲ ਅਤੇ ਹਸਪਤਾਲ ਹਨ, ਸਾਫ਼ ਪਾਣੀ ਹੈ ਅਤੇ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਕੋਲ ਕੁਦਰਤੀ ਸਰੋਤਾਂ ਸਣੇ ਸਭ ਕੁਝ ਹੈ, ਪਰ ਉਨ੍ਹਾਂ ਕੋਲ ਇਮਾਨਦਾਰ ਸਿਆਸਤਦਾਨ ਅਤੇ ਚੰਗੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਤੇਂਦਰ ਜੈਨ ਨੇ ਦਿੱਲੀ ਵਿਚ ਸਿਹਤ ਕ੍ਰਾਂਤੀ ਲਿਆਂਦੀ, ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ।

 

RELATED ARTICLES
POPULAR POSTS