ਬੇਕਾਬੂ ਕਾਰ ਬੈਰੀਕੇਡ ਨਾਲ ਟਕਰਾਈ; ਪੈਦਲ ਜਾ ਰਿਹਾ ਨੌਜਵਾਨ ਵੀ ਜ਼ਖ਼ਮੀ
ਜਲੰਧਰ/ਬਿਊਰੋ ਨਿਊਜ਼ : ਇਟਲੀ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਜਲੰਧਰ ਇਲਾਕੇ ਦੇ ਉਚਾ ਪਿੰਡ ਦਾ ਇਕ ਨੌਜਵਾਨ ਵੀ ਸ਼ਾਮਲ ਹੈ ਜਿਸ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ।
ਪੁੱਤਰ ਦੀ ਮੌਤ ਕਾਰਨ ਪਰਿਵਾਰ ਗੰਭੀਰ ਸਦਮੇ ਵਿੱਚ ਹੈ ਅਤੇ ਗੁਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਟਲੀ ਵਿਚ ਪੁਲਿਸ ਨੇ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਉੜਮਲੇ-ਉਡਰਸੋ ਹਾਈਵੇਅ ਵੱਲ ਜਾ ਰਹੇ ਸਨ ਅਤੇ ਕਾਰ ਬੇਕਾਬੂ ਹੋ ਕੇ ਸੜਕ ‘ਤੇ ਤਿਲਕ ਗਈ ਅਤੇ ਬੈਰੀਕੇਡ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ ਤੇ ਪੈਦਲ ਜਾ ਰਿਹਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਇਟਲੀ ਦੇ ਤਰਵੀਜੋ ਸ਼ਹਿਰ ਨੇੜੇ ਵਾਪਰਿਆ। ਤਿੰਨੋਂ ਨੌਜਵਾਨ ਔਡੀ ਕਾਰ ਵਿੱਚ ਸਵਾਰ ਸਨ। ਦੋ ਮ੍ਰਿਤਕ ਨੌਜਵਾਨਾਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਵਾਪਰਿਆ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …