ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਾਲ ਲਗਦੇ ਹਰਿਆਣਾ ਦੇ ਇਲਾਕੇ ‘ਚ ਸ਼ਰਾਬ ਠੇਕੇਦਾਰਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਖੁੱਲ੍ਹੇਆਮ ਪੰਜਾਬ ਦੀ ਸ਼ਰਾਬ ਵੇਚੀ ਜਾ ਰਹੀ ਹੈ। ਇਸ ਨਾਲ ਜਿੱਥੇ ਹਰਿਆਣਾ ਸਰਕਾਰ ਨੂੰ ਕਰੋੜਾਂ ਰੁਪਏ ਦੇ ਟੈਕਸ ਚੋਰੀ ਦਾ ਚੂਨਾ ਲਾਇਆ ਜਾ ਰਿਹਾ ਹੈ, ਉੱਥੇ ਹੀ ਆਬਕਾਰੀ ਨੀਤੀ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਰਾਬ ਠੇਕਿਆਂ ‘ਤੇ ਠੇਕੇਦਾਰਾਂ ਵੱਲੋਂ ਜਿਹੜੀ ਅੰਗਰੇਜ਼ੀ ਸ਼ਰਾਬ ਵੇਚੀ ਜਾ ਰਹੀ ਹੈ ਉਹ ਪੰਜਾਬ ਦੀ ਵੇਚੀ ਜਾ ਰਹੀ ਹੈ ਕਿਉਂਕਿ ਪੰਜਾਬ ਦੀ ਸ਼ਰਾਬ ਹਰਿਆਣਾ ਨਾਲੋਂ ਸਸਤੀ ਹੈ। ਅਜਿਹੇ ਵਿੱਚ ਹਰਿਆਣਾ ਦੇ ਠੇਕੇਦਾਰ ਸੂਬੇ ਦੀ ਸ਼ਰਾਬ ਦਾ ਕੋਟਾ ਹਰਿਆਣਾ ਦੇ ਹੀ ਕੁੱਝ ਵੱਡੇ ਸ਼ਹਿਰਾਂ ਦੇ ਠੇਕੇਦਾਰਾਂ ਨੂੰ ਵੇਚ ਕੇ ਆਪ ਪੰਜਾਬ ਦੀ ਸ਼ਰਾਬ ਵੇਚ ਕੇ ਆਬਕਾਰੀ ਨੀਤੀ ਦੀ ਉਲੰਘਣਾ ਕਰ ਰਹੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …