Breaking News
Home / ਪੰਜਾਬ / ਨਾ ਚੋਣਾਂ ਲੜੇਗਾ ਅਤੇ ਨਾ ਕਿਸੇ ਪਾਰਟੀ ਦਾ ਸਮਰਥਨ ਕਰੇਗਾ ਸੰਯੁਕਤ ਕਿਸਾਨ ਮੋਰਚਾ

ਨਾ ਚੋਣਾਂ ਲੜੇਗਾ ਅਤੇ ਨਾ ਕਿਸੇ ਪਾਰਟੀ ਦਾ ਸਮਰਥਨ ਕਰੇਗਾ ਸੰਯੁਕਤ ਕਿਸਾਨ ਮੋਰਚਾ

‘ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ’ ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ‘ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ’ ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਹੈ।
ਇਸ ਫੈਸਲੇ ਅਨੁਸਾਰ ਮੋਰਚੇ ਦੀ ਲੀਡਰਸ਼ਿਪ ਨੇ ਮੱਧ ਪ੍ਰਦੇਸ਼ ਦੇ ਮੋਰੈਨਾ ਜ਼ਿਲ੍ਹੇ ਦੇ ਦਿਮਨੀ ਹਲਕੇ ਵਿੱਚ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਅਤੇ ਕਿਸਾਨਾਂ ਅਤੇ ਲੋਕਾਂ ਨੂੰ ਭਾਜਪਾ ਉਮੀਦਵਾਰ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਰ ਯਕੀਨੀ ਬਣਾਉਣ ਦੀ ਅਪੀਲ ਕੀਤੀ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਉਣ ਅਤੇ 380 ਦਿਨਾਂ ਲੰਬੇ ਇਤਿਹਾਸਕ ਕਿਸਾਨ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਦੇ ਸ਼ਹੀਦਾਂ ਸਣੇ 725 ਕਿਸਾਨਾਂ ਦੀ ਸ਼ਹਾਦਤ ਲਈ ਕਥਿਤ ਤੌਰ ‘ਤੇ ਜ਼ਿੰਮੇਵਾਰ ਹਨ।
ਮੋਰਚੇ ਨੇ ਕਿਹਾ ਕਿ ਰਾਜਸਥਾਨ ਦੇ ਇੱਕ ਜ਼ਿਲ੍ਹੇ ਵਿੱਚ ਮੋਰਚੇ ਦੀਆਂ ਤਿੰਨ ਸਾਥੀ ਜਥੇਬੰਦੀਆਂ ਨੇ ਇੱਕ ਸਿਆਸੀ ਪਾਰਟੀ ਦੇ ਇੱਕ ਖਾਸ ਉਮੀਦਵਾਰ ਨੂੰ ਹਮਾਇਤ ਦੇਣ ਲਈ ਸਾਂਝਾ ਪ੍ਰੈਸ ਬਿਆਨ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਮੋਰਚੇ ਨੇ ਚੋਣਾਂ ਨਾ ਲੜਨ ਜਾਂ ਕਿਸੇ ਵਿਸ਼ੇਸ਼ ਉਮੀਦਵਾਰ ਜਾਂ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਨਾ ਕਰਨ ਦੇ ਆਪਣੇ ਸਟੈਂਡ ਨੂੰ ਦੁਹਰਾਇਆ ਹੈ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਮੋਰਚੇ ਦੀਆਂ ਸਾਰੀਆਂ ਸਹਿਯੋਗੀ ਸੰਸਥਾਵਾਂ ਅਤੇ ਵਿਅਕਤੀ ਆਪਣੀ ਪਸੰਦ ਦੇ ਕਿਸੇ ਵੀ ਉਮੀਦਵਾਰ ਜਾਂ ਰਾਜਨੀਤਕ ਪਾਰਟੀ ਲਈ ਪ੍ਰਚਾਰ ਕਰਨ, ਸਮਰਥਨ ਕਰਨ ਜਾਂ ਵੋਟ ਪਾਉਣ ਲਈ ਸੁਤੰਤਰ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਭਾਰਤ ਦੇ ਸਭ ਤੋਂ ਵੱਡੇ ਪਲੈਟਫਾਰਮ ਵਜੋਂ ਚੋਣ ਪ੍ਰਚਾਰ ਲਈ ਨਹੀਂ ਵਰਤਿਆ ਜਾਵੇਗਾ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …