HomeਕੈਨੇਡਾFrontਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ...
ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ
ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ
ਭਾਰਤ ਦੋ ਵਾਰ ਅਤੇ ਆਸਟਰੇਲੀਆ ਪੰਜ ਵਾਰ ਜਿੱਤ ਚੁੱਕਾ ਹੈ ਵਿਸ਼ਵ ਕ੍ਰਿਕਟ ਕੱਪ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਇਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਵਿਚ ਪਹੁੰਚ ਚੁੱਕੀਆਂ ਹਨ। ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ ਵਿਚ ਦਾਖਲਾ ਲਿਆ ਅਤੇ ਆਸਟਰੇਲੀਆ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ ਹਰਾ ਕੇ ਫਾਈਨਲ ’ਚ ਜਗ੍ਹਾ ਬਣਾਈ ਹੈ। ਹੁਣ ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਇਹ 50-50 ਓਵਰਾਂ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰੂ ਗੁਜਰਾਤ ਵਿਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਦੱਸਣਯੋਗ ਹੈ ਕਿ ਭਾਰਤ ਨੇ ਹੁਣ ਤੱਕ ਦੋ ਵਾਰ ਵਿਸ਼ਵ ਕਿ੍ਰਕਟ ਕੱਪ ਜਿੱਤਿਆ ਹੈ ਅਤੇ ਆਸਟਰੇਲੀਆ ਦੀ ਟੀਮ ਪੰਜ ਵਾਰ ਇਹ ਵਿਸ਼ਵ ਕੱਪ ਜਿੱਤ ਚੁੱਕੀ ਹੈ। ਧਿਆਨ ਰਹੇ ਕਿ ਇਸ ਵਰਲਡ ਕੱਪ ਵਿਚ ਭਾਰਤ ਨੇ ਹੁਣ 10 ਮੈਚ ਖੇਡੇ ਹਨ ਅਤੇ ਸਾਰੇ 10 ਮੈਚਾਂ ਵਿਚ ਜਿੱਤ ਹੀ ਹਾਸਲ ਕੀਤੀ ਹੈ। ਇਸ ਕ੍ਰਿਕਟ ਵਿਸ਼ਵ ਕੱਪ ਵਿਚ ਕੁੱਲ 10 ਟੀਮਾਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿਚ ਭਾਰਤ, ਆਸਟਰੇਲੀਆ, ਨਿਊੁਜ਼ੀਲੈਂਡ, ਦੱਖਣੀ ਅਫਰੀਕਾ, ਪਾਕਿਸਤਾਨ, ਅਫਗਾਨਿਸਤਾਨ, ਸ੍ਰੀਲੰਕਾ, ਬੰਗਲਾਦੇਸ਼, ਨੀਦਰਲੈਂਡ ਅਤੇ ਇੰਗਲੈਂਡ ਸ਼ਾਮਲ ਹਨ। ਇਸ ਵਿਸ਼ਵ ਕ੍ਰਿਕਟ ਕੱਪ ਦਾ ਉਦਘਾਟਨੀ ਮੈਚ ਲੰਘੀ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਹੀ ਖੇਡਿਆ ਗਿਆ ਸੀ ਅਤੇ ਹੁਣ 19 ਨਵੰਬਰ ਦਿਨ ਐਤਵਾਰ ਨੂੰ ਫਾਈਨਲ ਮੈਚ ਵੀ ਇਸੇ ਸਟੇਡੀਅਮ ਵਿਚ ਹੀ ਖੇਡਿਆ ਜਾਵੇਗਾ।