ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ November 17, 2023 ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ ਪੰਜ ਦਿਨਾਂ ਅੰਦਰ ਮਾਫੀ ਮੰਗਣ ਲਈ ਆਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਰਾਹੀਂ ਭੇਜੇ ਨੋਟਿਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ। ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਮਾਨਹਾਨੀ ਕੇਸ ਦਾਇਰ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ’ਤੇ ਆਰੋਪ ਲਾਇਆ ਸੀ। ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਕੋਲ ਬਾਲਾਸਰ ਫਾਰਮ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਅਤੇ ਇਹ ਜਮੀਨ ਉਹਨਾਂ ਦੇ ਪਿਤਾ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਿਸ ਰਾਹੀਂ ਮੁੱਖ ਮੰਤਰੀ ’ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਆਰੋਪ ਲਾਇਆ ਹੈ। 2023-11-17 Parvasi Chandigarh Share Facebook Twitter Google + Stumbleupon LinkedIn Pinterest