HomeਕੈਨੇਡਾFrontਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5...
ਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ
ਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ
ਲੰਘੇ ਕੱਲ੍ਹ ਤੋਂ ਚੱਲ ਰਹੀ ਹੈ ਫਾਇਰਿੰਗ
ਜੰਮੂ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੰਘੇ ਕੱਲ੍ਹ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਪੰਜ ਅੱਤਵਾਦੀ ਲਸ਼ਕਰ ਏ ਤਾਇਬਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜੰਮੂ ਦੀ ਪੁਲਿਸ ਮੁਤਾਬਕ ਲੰਘੇ ਕੱਲ੍ਹ 16 ਨਵੰਬਰ ਦੀ ਸ਼ਾਮ ਨੂੰ ਸ਼ਾਮਨੂ ਇਲਾਕੇ ਵਿਚ ਤਲਾਸ਼ੀ ਅਭਿਆਨ ਦੇ ਦੌਰਾਨ ਸੁਰੱਖਿਆ ਬਲਾਂ ’ਤੇ ਅੱਤਵਾਦੀਆਂ ਨੇ ਫਾਇਰਿੰਗ ਕਰ ਦਿੱਤੀ ਸੀ। ਇਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋ ਗਿਆ ਸੀ। ਪੁਲਿਸ ਦੇ ਉਚ ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪੰਜ ਅੱਤਵਾਦੀ ਮਾਰੇ ਗਏ ਹਨ ਅਤੇ ਤਲਾਸ਼ੀ ਅਭਿਆਨ ਅਜੇ ਵੀ ਜਾਰੀ ਹੈ।