HomeਕੈਨੇਡਾFrontਕ੍ਰਿਕਟ ਦਾ ਵਰਲਡ ਕੱਪ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕ੍ਰਿਕਟ ਦਾ ਵਰਲਡ ਕੱਪ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕ੍ਰਿਕਟ ਦਾ ਵਰਲਡ ਕੱਪ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਆਸਟਰੇਲੀਆਈ ਪੀਐਮ ਨੂੰ ਵੀ ਮੈਚ ਦੇਖਣ ਲਈ ਅਹਿਮਦਾਬਾਦ ਪਹੁੰਚਣ ਦਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਇਕ ਰੋਜ਼ਾ ਕ੍ਰਿਕਟ ਦੇ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਗੁਜਰਾਤ ਵਿਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਖੇਡਿਆ ਜਾਵੇਗਾ। ਇਸ ਫਾਈਨਲ ਮੈਚ ਨੂੰ ਦੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਫ ਗੈਸਟ ਹੋ ਸਕਦੇ ਹਨ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਮੈਚ ਨੂੰ ਦੇਖਣ ਲਈ ਮਹਿੰਦਰ ਸਿੰਘ ਧੋਨੀ ਅਤੇ ਕਪਿਲ ਦੇਵ ਵੀ ਅਹਿਮਦਾਬਾਦ ਪਹੁੰਚ ਸਕਦੇ ਹਨ। ਧਿਆਨ ਰਹੇ ਕਿ ਕਪਿਲ ਦੇਵ ਦੀ ਕਪਤਾਨੀ ’ਚ ਭਾਰਤ ਨੇ ਪਹਿਲਾ ਵਨ ਡੇ ਕ੍ਰਿਕਟ ਵਰਲਡ ਕੱਪ ਜਿੱਤਿਆ ਸੀ ਅਤੇ ਇਸ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਹੇਠ ਭਾਰਤ ਨੇ ਦੂਜਾ ਕ੍ਰਿਕਟ ਵਿਸ਼ਵ ਕੱਪ ਜਿੱਤਿਆ ਸੀ। ਦੱਸਣਯੋਗ ਹੈ ਕਿ ਇਸੇ ਸਾਲ 9 ਮਾਰਚ ਨੂੰ ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਖੇਡੇ ਗਏ ਟੈਸਟ ਮੈਚ ਦੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੀ ਨਰਿੰਦਰ ਮੋਦੀ ਸਟੇਡੀਅਮ ਵਿਖੇ ਪਹੁੰਚੇ ਸਨ।