Breaking News
Home / ਕੈਨੇਡਾ / Front / ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ,ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ,ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਖਪਾਲ ਖਹਿਰਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੋਈ ਹੈ। ਅੱਜ ਸੁਣਵਾਈ ਦੌਰਾਨ ਦੋਹਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਅਤੇ ਹੁਣ 2 ਦਸੰਬਰ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਤੈਅ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਐਸ.ਆਈ.ਟੀ. ਦੀ ਟੀਮ ਵਲੋਂ 28 ਸਤੰਬਰ ਨੂੰ ਖਹਿਰਾ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …