Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮਨਜੀਤ ਸਿੱਧੂ ਨੇ ਅਸਤੀਫ਼ੇ ’ਚ ਖਰਾਬ ਸਿਹਤ ਦਾ ਦਿੱਤਾ ਹਵਾਲਾ

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕਰੀਬੀ ਮੰਨੇ ਜਾਣ ਵਾਲੇ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਅਤੇ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਸ਼ੁੱਕਰਵਾਰ ਰਾਤ ਨੂੰ ਭੇਜਿਆ ਗਿਆ ਸੀ, ਜਿਸ ਨੂੰ ਪਾਰਟੀ ਵੱਲੋਂ ਮਨਜ਼ੂਰ ਕਰ ਲਿਆ ਗਿਆ। ਉਨ੍ਹਾਂ ਵੱਲੋਂ ਦਿੱਤੇ ਅਸਤੀਫ਼ੇ ’ਚ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਸਿੱਧੂ ਨੇ ਜਨਵਰੀ 2023 ’ਚ ਇਹ ਅਹੁਦਾ ਸੰਭਾਲਿਆ ਸੀ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਦਾ ਜਾਣਿਆ-ਪਹਿਚਾਣਿਆ ਨਾਮ ਹੈ। ਉਹ ਪਿਛਲੇ ਕਾਫ਼ੀ ਸਮੇਂ ਆਮ ਆਦਮੀ ਪਾਰਟੀ ਪੰਜਾਬ ਦਾ ਮੀਡੀਆ ਸੰਭਾਲ ਰਹੇ ਸਨ। ਮਨਜੀਤ ਸਿੰਘ ਆਮ ਆਦਮੀ ਪਾਰਟੀ ਜੁਆਇਨ ਕਰਨ ਤੋਂ ਪਹਿਲਾਂ ਕਈ ਪ੍ਰਮੁੱਖ ਪੰਜਾਬੀ ਅਖਬਾਰਾਂ ਨਾਲ ਜੁੜੇ ਹੋਏ ਸਨ। ਪੱਤਰਕਾਰ ਭਾਈਚਾਰੇ ਦੇ ਨਾਲ ਉਨ੍ਹਾਂ ਦੇ ਬਹੁਤ ਚੰਗੇ ਸਬੰਧ ਰਹੇ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਕਾਫ਼ੀ ਫਾਇਦਾ ਮਿਲਿਆ।

Check Also

ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ’ਚ ਉਠਾਇਆ ਨਸ਼ਿਆਂ ਦਾ ਮੁੱਦਾ

ਕਿਹਾ : ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ’ਚ ਵਧਿਆ ਨਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ …