-1.9 C
Toronto
Thursday, December 4, 2025
spot_img
HomeਕੈਨੇਡਾFrontਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ...

ਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ ਫਟਕਾਰ

ਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ ਫਟਕਾਰ

ਕਿਹਾ : ਹਵਾ ਗੁਣਵੱਤਾ ’ਚ ਸੁਧਾਰ ਲਈ ਸਖਤ ਕਦਮ ਚੁੱਕਣ ਸੂਬਾ ਸਰਕਾਰਾਂ

ਨਵੀਂ ਦਿੱਲੀ/ਬਿਊਰੋ ਨਿਊਜ਼ :

ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਨੇ ਦੇਸ਼ ਦੀ ਵੱਖ-ਵੱਖ 9 ਸੂਬਾ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨੈਸ਼ਨਲ ਗਰੀਨ ਟਿ੍ਰਬਿਊਨਲ ਨੇ ਵਿਗੜਦੀ ਹਵਾ ਗੁਣਵੱਤਾ ਨੂੰ ਲੈ ਕੇ ਸੂਬਾ ਸਰਕਾਰਾਂ ਨੂੰ ਇਹ ਫਟਕਾਰ ਲਗਾਈ ਹੈ। ਐਨਜੀਟੀ ਨੇ ਸੂਬਿਆਂ ਨੂੰ ਹਵਾ ਗੁਣਵੱਤਾ ’ਚ ਸੁਧਾਰ ਲਈ ਹੋਰ ਸਖਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਐਨਜੀਟੀ ਨੇ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ ਨੂੰ ਨਿਰਦੇਸ਼ ਜਾਰੀ ਕਰਦਿਆਂ ਹਵਾ ਗੁਣਵੱਤਾ ਨੂੰ ਲੈ ਕੇ 22 ਨਵੰਬਰ ਤੱਕ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਐਨਜੀਟੀ ਅਨੁਸਾਰ ਸੂਬਿਆਂ ਵਿਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮ ਤਸੱਲੀਬਖਸ਼ ਨਹੀਂ ਹਨ। ਧਿਆਨ ਰਹੇ ਕਿ ਦਿੱਲੀ ’ਚ ਹਵਾ ਗੁਣਵੱਤਾ ਦਾ ਮੁੱਦਾ ਸਭ ਤੋਂ ਗੰਭੀਰ ਬਣਿਆ ਹੋਇਆ ਹੈ ਅਤੇ ਉਥੋਂ ਦੀ ਹਵਾ ਬਹੁਤ ਗੰਧਲੀ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਉਥੇ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਦਿੱਲੀ ਸਰਕਾਰ 18 ਨਵੰਬਰ ਤੱਕ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਦਿੱਤੇ ਹੋਏ ਹਨ ਤਾਂ ਬੱਚਿਆਂ ਨੂੰ ਇਸ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਉਥੇ ਪੰਜਾਬ ਅਤੇ ਹਰਿਆਣਾ ਸੂਬਿਆਂ ’ਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ।

RELATED ARTICLES
POPULAR POSTS