27.2 C
Toronto
Sunday, October 5, 2025
spot_img
HomeਕੈਨੇਡਾFront‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼

‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼

‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼

ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ

ਅੰਮਿ੍ਰਤਸਰ/ਬਿਊਰੋ ਨਿਊਜ਼ :

ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂ ਸੰਜੇ ਸਿੰਘ ਖਿਲਾਫ਼ ਦਰਜ ਕੀਤੇ ਗਏ ਮਾਮਲੇ ’ਚ ਅੰਮਿ੍ਰਤਸਰ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੰਜੇ ਸਿੰਘ ਵੀ ਕੋਰਟ ਵਿਚ ਹਾਜ਼ਰ ਹੋਏ। ਉਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮਿ੍ਰਤਸਰ ਕੋਰਟ ’ਚ ਲਿਆਂਦਾ ਗਿਆ ਜਿੱਥੇ ਉਹ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ’ਚ ਬੰਦ ਹਨ। ਪੇਸ਼ੀ ਭੁਗਤਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਤਾਨਾਸ਼ਾਹੀ ਖਿਲਾਫ਼ ਜੰਗ ਜਾਰੀ ਰਹੇਗੀ। ਉਥੇ ਹੀ ਉਨ੍ਹਾਂ ਦੀ ਪਤਨੀ ਵੀ ਅੰਮਿ੍ਰਤਸਰ ਕੋਰਟ ਪਹੁੰਚੀ ਪ੍ਰੰਤੂ ਲੇਡੀ ਕਸਟਡੀ ’ਚ ਹੋਣ ਕਰਕੇ ਦੋਵੇਂ ਅਲੱਗ-ਅਲੱਗ ਅੰਮਿ੍ਰਤਸਰ ਪਹੁੰਚੇ। ਜਦਕਿ ਸ਼ੋ੍ਰਮਣੀ ਅਕਾਲੀ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੀ ਕੋਰਟ ਵਿਚ ਪੇਸ਼ੀ ਭੁਗਤਣ ਲਈ ਪਹੰੁਚੇ। ਧਿਆਨ ਰਹੇ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ਸੰਜੇ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ’ਤੇ ਨਸ਼ਾ ਤਸਕਰੀ ਦੇ ਆਰੋਪ ਲਗਾਏ ਸਨ। ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕੋਰਟ ਦਾ ਰੁਖ ਕਰਦੇ ਹੋਏ ਸੰਜੇ ਸਿੰਘ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਮਾਨਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਪ੍ਰੰਤੂ 2017 ਦੀਆਂ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਤਾਂ ਬਿਕਰਮ ਸਿੰਘ ਮਜੀਠੀਆ ਕੋਲੋਂ ਮਾਫ਼ੀ ਮੰਗ ਕੇ ਉਨ੍ਹਾਂ ਸਮਝੌਤਾ ਕਰ ਲਿਆ ਸੀ। ਜਦਕਿ ਸੰਜੇ ਸਿੰਘ ਨੇ ਮਾਫੀ ਮੰਗਣ ਤੋਂ ਇਨਕਾਰ ਕਰਦੇ ਹੋਏ ਕੇਸ ਲੜਨ ਦਾ ਫੈਸਲਾ ਕੀਤਾ ਸੀ ਅਤੇ ਉਹ ਇਸ ਮਾਮਲੇ ’ਚ ਲਗਾਤਾਰ ਪੇਸ਼ੀ ਭੁਗਤਣ ਲਈ ਆਉਂਦੇ ਰਹੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।

RELATED ARTICLES
POPULAR POSTS