HomeਕੈਨੇਡਾFrontਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ
ਇਸ ਘਿਨੌਣੇ ਕੰਮ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੀ ਹੋਣ ਲੱਗੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨੇੜੇ ਹੋਈ ਨੌਨ ਵੈਜ ਅਤੇ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ ਅਤੇ ਸਿੱਖ ਭਾਈਚਾਰੇ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਘਿਨੌਣੇ ਕੰਮ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਹੋ ਰਹੀ ਹੈ। ਇਸਦੇ ਚੱਲਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਸ਼ਰਾਬ ਅਤੇ ਮੀਟ ਦੇ ਦੌਰ ਚੱਲਣ ਦੀ ਘਿਨਾਉਣੀ ਹਰਕਤ ਗੁਰ ਮਰਿਯਾਦਾ ਦੀ ਘੋਰ ਉਲੰਘਣਾ ਹੈ, ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਮਜੀਠੀਆ ਨੇ ਕਿਹਾ ਕਿ ਅਸੀਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਘਿਨੌਣੇ ਕਾਰੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨਾਲ ਹੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਕਿਸੇ ਅੰਮਿ੍ਰਤਧਾਰੀ ਗੁਰਸਿੱਖ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ ਦੀ ਅਪੀਲ ਵੀ ਕਰਦੇ ਹਾਂ। ਇਸੇ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਇਸ ਘਿਨੌਣੀ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।