18 C
Toronto
Monday, September 15, 2025
spot_img
HomeਕੈਨੇਡਾFrontਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ

ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ

ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ

ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਸਬੰਧੀ ਵਿਚਾਰ ਕਰਨ ਲਈ ਸਿੱਖ ਵਿਦਵਾਨਾਂ ਤੇ ਵਕੀਲਾਂ ਦੀ 25 ਨਵੰਬਰ ਨੂੰ ਸੱਦੀ ਇਕੱਤਰਤਾ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਚ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੱਜ ਦੀ ਕਾਰਜਕਾਰਨੀ ਦੀ ਪਲੇਠੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਵਚਨਬੱਧਤਾ ਦੁਹਰਾਉਂਦਿਆਂ ਇਸ ਬਾਰੇ ਯਤਨ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਿੱਖ ਵਿਦਵਾਨਾਂ ਅਤੇ ਵਕੀਲਾਂ ਦੀ ਇਕ ਮੀਟਿੰਗ 25 ਨਵੰਬਰ ਨੂੰ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਸੰਬੰਧੀ ਵੀ ਇਕ ਪੈਨਲ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਜਲਦੀ ਉਨ੍ਹਾਂ ਨਾਲ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਉਲੀਕੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਹੋ ਰਹੇ ਪ੍ਰਚਾਰ ਦੇ ਵਿਰੁੱਧ ਤੇ ਟਵਿੱਟਰ ਵਿਰੁੱਧ ਵੀ ਕਾਨੂੰਨੀ ਪ੍ਰਕਿਰਿਆ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੀ ਪ੍ਰਕਿਰਿਆ ਵਿਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ ਤਾਂ ਕਿ ਸਿੱਖਾਂ ਦੀਆਂ ਘੱਟ ਵੋਟਾਂ ਬਣ ਸਕਣ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਰਿਆਦਾ ਦੇ ਹੋਏ ਉਲੰਘਣ ਸੰਬੰਧੀ ਰਿਪੋਰਟ ਮੰਗਵਾ ਰਹੇ ਹਾਂ ਤੇ ਪਾਕਿਸਤਾਨ ਸਰਕਾਰ ਤੇ ਔਕਾਫ਼ ਬੋਰਡ ਨੂੰ ਪਾਕਿਸਤਾਨ ਸਥਿਤ ਗੁਰੂ ਘਰਾਂ ਦੀ ਮਰਿਆਦਾ ਕਾਇਮ ਰੱਖਣ ਸੰਬੰਧੀ ਪੱਤਰ ਵੀ ਲਿਖਿਆ ਜਾਵੇਗਾ।

RELATED ARTICLES
POPULAR POSTS