Breaking News
Home / ਕੈਨੇਡਾ / Front / ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ

ਮਨੀ ਲਾਂਡਰਿੰਗ ਮਾਮਲੇ ’ਚ ਕੋਰਟ ਨੇ ਈਡੀ ਤੋਂ ਦਸਤਾਵੇਜ਼ ਮੰਗੇ, ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ

ਨਵੀਂ ਦਿੱਲੀ/ਬਿਊਰੋ ਨਿਊਜ਼ :

ਸ਼ਰਾਬ ਘੋਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਮੰਗਲਵਾਰ ਨੂੰ ਈਡੀ ਵੱਲੋਂ ਸਿਸੋਦੀਆ ਖਿਲਾਫ ਦਰਜ ਕੀਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਜਾਂਚ ਏਜੰਸੀਆਂ ਨੂੰ ਸਾਰੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਕੋਰਟ ਨੇ ਕਿਹਾ ਕਿ ਈਡੀ ਵੱਲੋਂ ਆਰੋਪੀਆਂ ਖਿਲਾਫ਼ ਕੁਝ ਦਸਤਾਵੇਜ਼ ਪੇਸ਼ ਕਰਨੇ ਹਾਲੇ ਬਾਕੀ ਹਨ ਅਤੇ ਇਸ ਦੇ ਲਈ ਕੋਰਟ ਨੇ ਈਡੀ ਨੂੰ 24 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਕੋਰਟ ਨੇ ਵਕੀਲਾਂ ਨਾਲ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਸੀਆਰਪੀਸੀ ਦੀ ਧਾਰਾ 207 ਦੀ ਪਾਲਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਛੇਤੀ ਸ਼ੁਰੂ ਕੀਤੀ ਜਾ ਸਕੇ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ ’ਤੇ ਦਿੱਲੀ ਸ਼ਰਾਬ ਨੀਤੀ ’ਚ ਭਿ੍ਰਸ਼ਟਾਚਾਰ ਕਰਨ ਅਤੇ ਮਨੀ ਲਾਂਡਰਿੰਗ ਦਾ ਆਰੋਪ ਹੈ ਅਤੇ ਇਸ ਮਾਮਲੇ ’ਚ ਸਿਸੋਦੀਆਂ ਨੂੰ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਲੰਬੇ ਸਮੇਂ ਤੋਂ ਜੇਲ੍ਹ ’ਚ ਬੰਦ ਮਨੀਸ਼ ਸਿਸੋਦੀਆ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਚੁੱਕੇ ਹਨ ਪ੍ਰੰਤੂ ਅਦਾਲਤਾਂ ਨੇ ਉਨ੍ਹਾਂ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …