ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ
ਹੁਣ 40 ਦੇਸ਼ ਪੰਜਾਬ ਤੋਂ ਸਿੱਖਣਗੇ ਸਿਹਤ ਦਾ ਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਲਈ ਹੁਣ ਦੁਨੀਆ ਭਰ ਦੇ 40 ਦੇਸ਼ਾਂ ਦੇ ਨੁਮਾਇੰਦੇ ਪਹੁੰਚਣਗੇ, ਤਾਂ ਜੋ ਉਹ ਦੇਸ਼ ਵੀ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਪਣੇ ਖੇਤਰਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਸਕਣ। ਇਹ ਦਾਅਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਚੰਡੀਗੜ੍ਹ ’ਚ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਆਮ ਆਦਮੀ ਕਲੀਨਿਕਾਂ ਨੂੰ ਸੰਭਾਲਣ ਵਾਲੀ ਸਿਹਤ ਵਿਭਾਗ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਨੂੰ ਨੈਰੋਬੀ ਵਿੱਚ ਕਰਵਾਏ ਸਮਾਗਮ ਵਿੱਚ ਸਰਵੋਤਮ ਕਲੀਨਿਕ ਦਾ ਐਵਾਰਡ ਮਿਲਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।