ਪੰਜਾਬ ਦੇ ਮੰਤਰੀ ਮੰਡਲ ਵਿਚ ਹੋਏ ਫੇਰਬਦਲ , ਮੀਤ ਹੇਅਰ ਕੋਲ ਰਹਿ ਗਿਆ ਸਿਰਫ ਖੇਡ ਵਿਭਾਗ November 22, 2023 ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਕੋਲ ਰਹਿ ਗਿਆ ਸਿਰਫ ਖੇਡ ਵਿਭਾਗ ਸਿਆਸੀ ਹਲਕਿਆਂ ’ਚ ਛਿੜ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਦੇ ਇਜਲਾਸ ਤੋਂ ਕਰੀਬ ਇਕ ਹਫਤਾ ਪਹਿਲਾਂ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਮਾਈਨਿੰਗ, ਵਾਟਰ ਰਿਸੋਰਸ ਅਤੇ ਕੰਸਰਵੇਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਵਾਪਸ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਗਿਆ ਹੈ। ਮੀਤ ਹੇਅਰ ਕੋਲੋਂ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੀ ਵਾਪਸ ਲੈ ਲਿਆ ਅਤੇ ਇਸ ਵਿਭਾਗ ਨੂੰ ਸੀਐਮ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਸਦੇ ਚੱਲਦਿਆਂ ਮੀਤ ਹੇਅਰ ਹੁਣ ਸਿਰਫ ਖੇਡ ਵਿਭਾਗ ਦਾ ਕੰਮ ਹੀ ਦੇਖਣਗੇ। ਧਿਆਨ ਰਹੇ ਕਿ ਚੇਤਨ ਸਿੰਘ ਜੌੜਾਮਾਜਰਾ ਹੁਣ ਡਿਫੈਂਸ ਸਰਵਿਸਿਜ਼ ਵੈਲਫੇਅਰ, ਫਰੀਡਮ ਫਾਈਟਰ, ਹੌਰਟੀਕਲਚਰ, ਮਾਈਨਸ ਤੇ ਜਿਓਲੋਜੀ, ਇਨਫਰਮੇਸ਼ਨ ਤੇ ਪਬਲਿਕ ਰਿਲੇਸ਼ਨ, ਵਾਟਰ ਰਿਸੋਰਸਿਜ਼ ਤੇ ਕੰਸਰਵੇਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦਾ ਕੰਮਕਾਜ ਦੇਖਣਗੇ। ਜ਼ਿਕਰਯੋਗ ਹੈ ਕਿ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਮਾਈਨਿੰਗ ਦੇ ਮੁੱਦੇ ’ਤੇ ਘਿਰਦੀ ਜਾ ਰਹੀ ਸੀ। ਇਸੇ ਦੌਰਾਨ ਲੰਘੇ ਕੱਲ੍ਹ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਸਵਾਲ ਵੀ ਚੁੱਕੇ ਸਨ। ਇਸ ਤੋਂ ਪਹਿਲਾਂ ਰਾਜਪਾਲ ਬੀ.ਐਲ. ਪੁਰੋਹਿਤ ਨੇ ਵੀ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਸੀ। 2023-11-22 Parvasi Chandigarh Share Facebook Twitter Google + Stumbleupon LinkedIn Pinterest