Breaking News
Home / ਕੈਨੇਡਾ / Front / 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ

26 ਨਵੰਬਰ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ

26 ਨਵੰਬਰ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕੀਤਾ ਐਲਾਨ

ਮੋਹਾਲੀ/ਬਿਊਰੋ ਨਿਊਜ਼ :

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਅੱਜ ਮੋਹਾਲੀ ਵਿਚ ਕਈ ਵੱਡੇ ਐਲਾਨ ਕੀਤੇ ਗਏ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਾਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ ਤਾਂ ਅਸੀ ਚੰਡੀਗੜ੍ਹ ਨੂੰ ਜਾਂਦੀਆਂ ਸਾਰੀਆਂ ਸੜਕਾਂ ’ਤੇ ਬੈਠ ਜਾਵਾਂਗੇ ਅਤੇ ਚੰਡੀਗੜ੍ਹ ਨੂੰ ਆਉਣ ਵਾਲੇ ਸਾਰੇ ਰਸਤਿਆਂ ਨੂੰ ਜਾਮ ਕਰ ਦੇਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਹਰ ਹਾਲ ਵਿਚ ਚੰਡੀਗੜ੍ਹ ’ਚ ਦਾਖ਼ਲ ਹੋ ਕੇ ਰੋਸ ਪ੍ਰਦਰਸ਼ਨ ਕਰਾਂਗੇ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਇਕ ਰੁਪਇਆ ਵੀ  ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਰਾਲੀ ਦੀਆਂ ਗੱਠਾਂ ਨੂੰ ਕੋਈ ਨਹੀਂ ਖ਼ਰੀਦ ਰਿਹਾ। ਜਦਕਿ ਪੰਜਾਬ ਸਰਕਾਰ ਨੇ ਇਸ ਨੂੰ ਖਰੀਦਣ ਦੀ ਗੱਲ ਆਖੀ ਸੀ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਹਾਲ ਅਸੀਂ ਤਿੰਨ ਦਿਨ 26, 27 ਅਤੇ 28 ਨਵੰਬਰ ਨੂੰ ਹੀ ਚੰਡੀਗੜ੍ਹ ’ਚ ਪ੍ਰਦਰਸ਼ਨ ਕਰਾਂਗੇ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਧੂੰਆਂ ਕਦੇ ਵੀ ਲਾਹੌਰ ਨਹੀਂ ਪਹੁੰਚਿਆ ਫਿਰ ਦਿੱਲੀ ਪਤਾ ਨਹੀਂ ਕਿਵੇਂ ਪਹੁੰਚ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਪਰਾਲੀ ਨੂੰ ਅੱਗ ਲਗਾਉਣ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ।

Check Also

ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ’ਚ ਮਿਲਣਗੇ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਨਿਸ਼ਾਨ ਸਾਹਿਬ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ 72 …