ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਮੁੜ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ November 22, 2023 ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਮੁੜ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ ਦੋ ਮਹੀਨਿਆਂ ਬਾਅਦ ਭਾਰਤ ਨੇ ਇਹ ਸੇਵਾਵਾਂ ਕੀਤੀਆਂ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਕਰੀਬ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਭਾਰਤ ਅਤੇ ਕੈਨੇਡਾ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਕੁਝ ਖੜੋਤ ਆ ਗਈ ਸੀ। ਇਸਦੇ ਚੱਲਦਿਆਂ ਦੋਵਾਂ ਦੇਸ਼ਾਂ ਨੇ ਸੀਨੀਅਰ ਡਿਪਲੋਮੇਟਾਂ ਨੂੰ ਵੀ ਕੱਢ ਦਿੱਤਾ ਸੀ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਥਾਂ ਛੱਡਣ ਲਈ ਕਿਹਾ ਸੀ। ਇਸ ਦੌਰਾਨ ਭਾਰਤ ਵਲੋਂ 21 ਸਤੰਬਰ ਨੂੰ ਕੈਨੇਡੀਅਨ ਨਾਗਰਿਕਾਂ ਦੀਆਂ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਬੀ.ਐਲ.ਐਸ. ਇੰਟਰਨੈਸ਼ਨਲ ਵਲੋਂ ਜਾਰੀ ਨਿਰਦੇਸ਼ ਵਿਚ ਕਿਹਾ ਗਿਆ ਸੀ ਕਿ ਉਪਰੇਸ਼ਨਲ ਕਾਰਨਾਂ ਕਰਕੇ ਤੁਰੰਤ ਪ੍ਰਭਾਵ ਨਾਲ ਕੈਨੇਡਾ ਵਿਚ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੀ ਸੂਚਨਾ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ 26 ਅਕਤੂਬਰ ਤੋਂ ਭਾਰਤ ਨੇ ਕੁਝ ਵਿਸ਼ੇਸ਼ ਸ਼ੇ੍ਰਣੀਆਂ ਵਿਚ ਵੀਜ਼ਾ ਸੇਵਾਵਾਂ ਫਿਰ ਤੋਂ ਸ਼ੁਰੂ ਕਰਨ ਦੀ ਗੱਲ ਕਹੀ ਸੀ। ਇਸ ਵਿਚ ਦਾਖਲਾ ਵੀਜ਼ਾ, ਬਿਜਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸ਼ਾਮਲ ਸਨ। ਇਸਦੇ ਚੱਲਦਿਆਂ ਭਾਰਤ ਨੇ ਹੁਣ ਕੈਨੇਡਾ ਦੇ ਨਾਗਰਿਕਾਂ ਲਈ ਹਰ ਤਰ੍ਹਾਂ ਦੀਆਂ ਈ-ਵੀਜ਼ਾ ਸੇਵਾਵਾਂ ਨੂੰ ਅੱਜ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। 2023-11-22 Parvasi Chandigarh Share Facebook Twitter Google + Stumbleupon LinkedIn Pinterest