ਬਿਕਰਮ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਤੇ ਘੇਰੀ ਪੰਜਾਬ ਸਰਕਾਰ
ਕਿਹਾ : ਰੋਪੜ ਜ਼ਿਲ੍ਹੇ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਚ ਸਰਕਾਰ ਦੇ ਸਾਰੇ ਮੰਤਰੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ :
ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡੇ ਆਰੋਪ ਲਗਾਏ। ਨਜਾਇਜ਼ ਮਾਈਨਿੰਗ ਦੇ ਮਾਮਲੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰੋਪੜ ਜ਼ਿਲ੍ਹੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਵਿਚ ਸਰਕਾਰ ਦੇ ਸਾਰੇ ਮੰਤਰੀ ਹੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਅਫਸਰਸ਼ਾਹੀ ਦੀ ਸ਼ਹਿ ’ਤੇ ਇਥੋਂ ਰੋਜ਼ਾਨਾ ਹਜ਼ਾਰਾਂ ਟਿੱਪਰ ਰੇਤਾਂ ਨਾਲ ਭਰ ਕੇ ਕੱਢੇ ਜਾ ਰਹੇ ਹਨ ਪ੍ਰੰਤੂ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਬਲਕਿ ਟਰੱਕ ਡਰਾਈਵਰਾਂ ਅਤੇ ਕ੍ਰੈਸ਼ਰ ਚਲਾਉਣ ਵਾਲਿਆਂ ਨੂੰ ਸਰਕਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।