Breaking News
Home / ਕੈਨੇਡਾ / Front / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ

ਅਟਾਰੀ-ਵਾਹਗਾ ਸਰਹੱਦ ਰਾਹੀਂ 25 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਜਥੇ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਇਸ ਵਾਰ ਵੀਜ਼ਾ ਅਪਲਾਈ ਕਰਨ ਵਾਲੇ ਕੁੱਲ 5793 ਸ਼ਰਧਾਲੂਆਂ ’ਚੋਂ ਸਿਰਫ 2928 ਸ਼ਰਧਾਲੂਆਂ ਨੂੰ ਹੀ ਵੀਜ਼ੇ ਜਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ 27 ਨਵੰਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਭਾਰਤ ਤੋਂ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ 25 ਨਵੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਲੋਂ 2928 ਸ਼ਰਧਾਲੂਆਂ ਨੂੰ ਹੀ ਵੀਜ਼ੇ ਜਾਰੀ ਕੀਤੇ ਗਏ ਹਨ, ਜਦੋਂ ਕਿ 2865 ਸ਼ਰਧਾਲੂਆਂ ਦੀ ਵੀਜ਼ਾ ਬੇਨਤੀ ਰੱਦ ਹੋ ਗਈ ਹੈ। ਜਾਣਕਾਰ ਸੂਤਰਾਂ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਵਾਰ 1684 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਵਾਸਤੇ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਿਰਫ 883 ਸ਼ਰਧਾਲੂਆਂ ਨੂੰ ਹੀ ਵੀਜ਼ਾ ਜਾਰੀ ਕੀਤਾ ਗਿਆ। ਇਸੇ ਤਰ੍ਹਾਂ ਖਾਲੜਾ ਮਿਸ਼ਨ ਸੰਸਥਾ ਝਬਾਲ ਵਲੋਂ ਭੇਜੇ ਗਏ 851 ਪਾਸਪੋਰਟਾਂ ਵਿਚੋਂ ਕੇਵਲ 451 ਨੂੰ, ਵਿਸ਼ਵ ਭਾਈ ਮਰਦਾਨਾ ਜੀ ਯਾਦਗਾਰ ਕਮੇਟੀ ਫਿਰੋਜ਼ਪੁਰ ਨੂੰ 831 ਵਿਚੋਂ ਕੇਵਲ 481, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 350 ਵਿਚੋਂ ਕੇਵਲ 163, ਸਰਨਾ ਗਰੁੱਪ ਨੂੰ 380 ਵਿਚੋਂ ਸਿਰਫ 158, ਉਤਰਾਖੰਡ ਨੂੰ 75 ਵਿਚੋਂ 41 ਅਤੇ ਜੰਮੂ ਵਾਲਿਆਂ ਨੂੰ 127 ਵਿਚੋਂ ਸਿਰਫ 79 ਵੀਜ਼ੇ ਹੀ ਪ੍ਰਾਪਤ ਹੋਏ ਹਨ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਜਥੇਬੰਦੀਆਂ ਦੇ ਸ਼ਰਧਾਲੂਆਂ ਦੀਆਂ ਵੀਜ਼ਾ ਅਰਜ਼ੀਆਂ ਵੀ ਰੱਦ ਹੋਈਆਂ ਹਨ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …