ਜੰਮੂ ਕਸ਼ਮੀਰ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਪੁਲਿਸ ਨੇ ਕੀਤੇ ਬਰਾਮਦ November 23, 2023 ਜੰਮੂ ਕਸ਼ਮੀਰ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਪੁਲਿਸ ਨੇ ਕੀਤੇ ਬਰਾਮਦ ਫੌਜ ਅਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਚਲਾਇਆ ਜਾ ਰਿਹਾ ਹੈ ਤਲਾਸ਼ੀ ਅਭਿਆਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੀ ਪੁਲਿਸ ਅਤੇ ਫੌਜ ਨੂੰ ਸਾਂਝੇ ਤੌਰ ’ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਅਖਨੂਰ ਵਿਚ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਦਾ ਇਕ ਬਕਸਾ ਬਰਾਮਦ ਕੀਤਾ ਹੈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬਕਸੇ ਵਿਚੋਂ 9 ਗਰਨੇਡ, ਇਕ ਪਿਸਤੌਲ, 38 ਰੌਂਦ ਅਤੇ ਇਕ ਆਈ.ਈ.ਡੀ. ਬਰਾਮਦ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਥਿਆਰ ਅਤੇ ਵਿਸਫੋਟਕ ਇਕ ਬਕਸੇ ਵਿਚ ਬੰਦ ਸਨ, ਜਿਨ੍ਹਾਂ ਨੂੰ ਐਲ.ਓ.ਸੀ. ਨੇੜਿਓਂ ਫੌਜ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਬਕਸੇ ਨੂੰ ਦੇਖ ਕੇ ਸ਼ੱਕ ਹੋ ਗਿਆ ਸੀ ਅਤੇ ਫਿਰ ਬੰਬ ਨਿਰੋਧਕ ਦਸਤੇ ਨੂੰੂ ਵੀ ਬੁਲਾਇਆ ਗਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਇਲਾਕੇ ਵਿਚ ਤਲਾਸ਼ੀ ਅਭਿਆਨ ਜਾਰੀ ਰੱਖਿਆ ਹੈ। ਉਧਰ ਦੂਜੇ ਪਾਸੇ ਜੰਮੂ ਕਸ਼ਮੀਰ ਦੇ ਰਜੌਰੀ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ ਅਤੇ ਇਹ ਪਾਕਿਸਤਾਨੀ ਵਿਅਕਤੀ ਦੱਸਿਆ ਜਾ ਰਿਹਾ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਇਕ ਮੁਕਾਬਲੇ ਦੌਰਾਨ ਭਾਰਤੀ ਸੁਰੱਖਿਆ ਬਲਾਂ ਦੇ ਦੋ ਅਫਸਰ ਅਤੇ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ। 2023-11-23 Parvasi Chandigarh Share Facebook Twitter Google + Stumbleupon LinkedIn Pinterest