ਪਰਮਿੰਦਰ ਢੀਂਡਸਾ ਦੇ ਕੋਠੀ ਅੱਗੇ ਕਿਸਾਨ ਨੇ ਖਾਧਾ ਜ਼ਹਿਰ
ਹਾਲਤ ਚਿੰਤਾਜਨਕ, ਕਿਸਾਨ ਹਸਪਤਾਲ ਦਾਖਲ
ਸੰਗਰੂਰ/ਬਿਊਰੋ ਨਿਊਜ਼
ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਹਾਲਾਤ ਉਦੋਂ ਚਿੰਤਾਜਨਕ ਬਣ ਗਈ ਜਦੋਂ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨਾਂ ਵਿਚੋਂ 50 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖ਼ਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਤੁਰੰਤ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਕਿਸਾਨ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ।
ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਪੀੜਤ ਕਿਸਾਨ ਦਰਸ਼ਨ ਸਿੰਘ ਨੇ ਖ਼ੁਦ ਦੱਸਿਆ ਕਿ ਉਸ ਦੇ ਸਿਰ 30 ਲੱਖ ਦਾ ਕਰਜ਼ਾ ਹੈ। ਇਸ ਲਈ ਬੈਂਕ ਉਸ ਨੂੰ ਲਗਾਤਾਰ ਤੰਗ ਕਰ ਰਹੇ ਸਨ। ਉੱਥੇ ਹੀ ਧਰਨੇ ਵਿੱਚ ਸ਼ਾਮਲ ਕਿਸਾਨ ਨਾਹਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਕਰਜ਼ਾ ਮੁਆਫ਼ੀ ਲਈ ਵਿੱਤ ਮੰਤਰੀ ਪਰਮਿੰਦਰ ਸਿੰਘ ਦੀ ਕੋਠੀ ਅੱਗੇ ਧਰਨੇ ਵਿੱਚ ਸ਼ਾਮਲ ਹੋਇਆ ਸੀ। ਜ਼ਿਕਰਯੋਗ ਹੈ ਅੱਜ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਾਉਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਾ ਘਿਰਾਓ ਦਾ ਐਲਾਨ ਕੀਤਾ ਸੀ। ਇਸ ਤਹਿਤ ਪੂਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਾ ਅੱਗੇ ਧਰਨੇ ਲਾਏ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …