7.3 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ

ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ

ਰਾਹੁਲ ਨੇ ਪੀਐਮ ਨਰਿੰਦਰ ਮੋਦੀ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਪਨੌਤੀ ਅਤੇ ਜੇਬ ਕਤਰਾ ਦੱਸਿਆ ਸੀ। ਰਾਹੁਲ ਨੇ ਲੰਘੇ ਮੰਗਲਵਾਰ ਨੂੰ ਬਾੜਮੇਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਜਿਹੀ ਟਿੱਪਣੀ ਕੀਤੀ ਸੀ। ਰਾਹੁਲ ਨੇ ਕਿਹਾ ਸੀ ਕਿ ਪੀਐਮ ਮਤਲਬ-ਪਨੌਤੀ ਮੋਦੀ। ਅਜਿਹੀ ਟਿੱਪਣੀ ਨੂੰ ਲੈ ਕੇ ਭਾਜਪਾ ਆਗੂਆਂ ਨੇ ਰਾਹੁਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਧਿਆਨ ਰਹੇ ਕਿ ਰਾਜਸਥਾਨ ਵਿਚ 25 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ‘ਤੇ ਜੰਮ ਕੇ ਸਿਆਸੀ ਦੂਸ਼ਣਬਾਜ਼ੀ ਕੀਤੀ ਗਈ। ਇਸੇ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਲੋਕਾਂ ਨਾਲ ਕਈ ਚੋਣ ਵਾਅਦੇ ਵੀ ਕੀਤੇ ਗਏ ਹਨ। ਰਾਜਸਥਾਨ ਵਿਚ ਕਾਂਗਰਸ ਅਤੇ ਭਾਜਪਾ ਵਿਚਕਾਰ ਹੀ ਚੋਣ ਮੁਕਾਬਲਾ ਹੁੰਦਾ ਦਿਸ ਰਿਹਾ ਹੈ। ਰਾਜਸਥਾਨ ਵਿਚ ਅੱਜ ਸ਼ਾਮ ਨੂੰ ਚੋਣ ਪ੍ਰਚਾਰ ਵੀ ਬੰਦ ਹੋ ਗਿਆ ਹੈ ਅਤੇ ਪੈਣ ਵਾਲੀਆਂ ਇਨ੍ਹਾਂ ਵੋਟਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣੇ ਹਨ।

RELATED ARTICLES
POPULAR POSTS