Breaking News
Home / ਭਾਰਤ / ਕਾਂਗਰਸ ਲਈ ਪਰਿਵਾਰਵਾਦ ਦੀ ਸਿਆਸਤ ਅਤੇ ਭ੍ਰਿਸ਼ਟਾਚਾਰ ਨਾਲੋਂ ਕੁਝ ਵੀ ਅਹਿਮ ਨਹੀਂ : ਮੋਦੀ

ਕਾਂਗਰਸ ਲਈ ਪਰਿਵਾਰਵਾਦ ਦੀ ਸਿਆਸਤ ਅਤੇ ਭ੍ਰਿਸ਼ਟਾਚਾਰ ਨਾਲੋਂ ਕੁਝ ਵੀ ਅਹਿਮ ਨਹੀਂ : ਮੋਦੀ

ਕਾਂਗਰਸ ‘ਤੇ ਸਨਾਤਨ ਧਰਮ ਖ਼ਤਮ ਕਰਨ ਦਾ ਆਰੋਪ ਲਾਇਆ
ਜੈਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਰਾਜਸਥਾਨ ‘ਚ ਕਾਂਗਰਸ ਸਰਕਾਰ ਤੁਸ਼ਟੀਕਰਣ ਦੀ ਸਿਆਸਤ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਸੋਚ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਨਾਤਨ ਧਰਮ ਖ਼ਤਮ ਕਰਨਾ ਚਾਹੁੰਦੀ ਹੈ। ਰਾਜਸਥਾਨ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਰਾਜਸਥਾਨ ਨੂੰ ਵਿਕਾਸ ਦੀ ਤਰਜੀਹ ਵਾਲੀ ਸਰਕਾਰ ਦੀ ਲੋੜ ਹੈ ਜਿਥੇ ਕਾਂਗਰਸ ਲਈ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਸਿਆਸਤ ਵਧੇਰੇ ਅਹਿਮ ਹੈ।
ਉਨ੍ਹਾਂ ਆਰੋਪ ਲਾਇਆ ਕਿ ਕਾਂਗਰਸ ਦੇ ਭਾਈਵਾਲਾਂ ਦੀ ਮਾਨਸਿਕਤਾ ਔਰਤ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ‘ਘਮੰਡੀਆ’ ਗੱਠਜੋੜ ਦੇ ਆਗੂਆਂ ਨੇ ਮਾਵਾਂ ਅਤੇ ਧੀਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ‘ਚ ਔਰਤਾਂ ਖਿਲਾਫ ਇਤਰਾਜ਼ਯੋਗ ਸ਼ਬਦ ਵਰਤੇ ਪਰ ਕਾਂਗਰਸ ਆਗੂਆਂ ਨੇ ਉਸ ਬਾਰੇ ਕੁਝ ਵੀ ਨਹੀਂ ਬੋਲਿਆ।
ਰਾਜਸਥਾਨ ‘ਚ ਪੈਟਰੋਲ ਦੀ ਵੱਧ ਕੀਮਤ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਸਰਕਾਰ ਬਣੀ ਤਾਂ ਉਹ ਸੂਬੇ ‘ਚ ਪੈਟਰੋਲ ਦੀਆਂ ਕੀਮਤਾਂ ਦੀ ਸਮੀਖਿਆ ਕਰੇਗੀ। ਮੋਦੀ ਨੇ ਸੋਮਵਾਰ ਸ਼ਾਮ ਬੀਕਾਨੇਰ ‘ਚ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਰੋਡ ਸ਼ੋਅ ਵੀ ਕੱਢਿਆ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …