ਕੈਪਟਨ ਅਮਰਿੰਦਰ ਨੇ ਟੀਐਮਸੀ ਆਗੂ ਸੁਰੇਸ਼ ਗੋਗੀਆ ਦਾ ਕੀਤਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਤ੍ਰਿਣਮੂਲ ਕਾਂਗਰਸ ਨੂੰ ਝਟਕਾ ਲੱਗਿਆ ਹੈ, ਜਿਸਦੇ ਕਈ ਮੁੱਖ ਆਗੂ ਪਾਰਟੀ ਵਿਚ ਸ਼ਾਮਲ ਹੋਣ ਤੋਂ ਛੇ ਮਹੀਨਿਆਂ ਤੋਂ ਘੱਟ ਸਮੇਂ ਦੇ ਅੰਦਰ ਕਾਂਗਰਸ ਵਿਚ ਸ਼ਾਮਿਲ ਹੋ ਗਏ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੁਰੇਸ਼ ਗੋਗੀਆ ਦਾ ਘਰ ਵਾਪਿਸੀ ‘ਤੇ ਸਵਾਗਤ ਕੀਤਾ, ਜਿਨ੍ਹਾਂ ਨੇ ਟੀ.ਐਮ.ਸੀ ਵਿਚ ਗੰਭੀਰ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ, ਪਟਿਆਲਾ ਤੋਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਗੋਗੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਹੀ ਇਕ ਮਾਤਰ ਪਾਰਟੀ ਹੈ, ਜਿਹੜੀ ਸੂਬੇ ਨੂੰ ਮੌਜੂਦਾ ਬੁਰੇ ਹਾਲਾਤਾਂ ਵਿਚੋਂ ਕੱਢ ਸਕਦੀ ਹੈ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਅੰਦਰ ਹੋਰ ਸਿਆਸੀ ਧਿਰਾਂ ਵਿਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਟੀ.ਐਮ.ਸੀ ਦਾ ਪੰਜਾਬ ਵਿਚ ਕੋਈ ਅਧਾਰ ਨਹੀਂ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …