ਕਿਹਾ, ਅਕਾਲੀ ਸ਼ਾਸਨ ਦੇ ਆਖਰੀ ਤਿੰਨ ਮਹੀਨਿਆਂ ਦੌਰਾਨ ਲਏ ਫੈਸਲਿਆਂ ਦੀ ਕਰਾਂਗਾ ਸਮੀਖਿਆ
ਬਾਦਲ ਸਰਕਾਰ ਕਰਮਚਾਰੀਆਂ ਦੀ ਜ਼ਮੀਰ ਖਰੀਦਣ ਦੀ ਕਰ ਰਹੀ ਹੈ ਕੋਸ਼ਿਸ਼ : ਹਿੰਮਤ ਸਿੰਘ ਸ਼ੇਰਗਿੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਸ਼ਾਸਨ ਦੇ ਆਖਰੀ ਤਿੰਨ ਮਹੀਨਿਆਂ ਦੌਰਾਨ ਲਏ ਗਏ ਸਾਰੇ ਫੈਸਲਿਆਂ ਦੀ ਸਮੀਖਿਆ ਕਰਨ ਦਾ ਵਾਅਦਾ ਕੀਤਾ ਹੈ। ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਸਿਰਫ ਕੁਝ ਹਫਤੇ ਪਹਿਲਾਂ ਵਿਧਾਨ ਸਭਾ ਦੇ ਇਕ ਵਿਸ਼ੇਸ਼ ਸੈਸ਼ਨ ਰਾਹੀਂ ਵੱਡੀ ਗਿਣਤੀ ਵਿਚ ਕਾਨੂੰਨਾਂ ਨੂੰ ਪਾਸ ਕਰਨ ਨੂੰ ਲੈ ਕੇ ਨਿੰਦਾ ਕੀਤੀ ਹੈ।
ਦੂਜੇ ਪਾਸੇ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸਰਕਾਰ ਨੇ ਕਾਰਜਕਾਲ ਦੇ ਆਖਰੀ ਸਮੇਂ ਵਿਚ ਵਿਧਾਨ ਸਭਾ ਦਾ ਇਕ ਦਿਨਾ ਸੈਸ਼ਨ ਬੁਲਾ ਕੇ ਕੁਝ ਫੈਸਲੇ ਲੈ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਬਾਦਲ ਸਰਕਾਰ ਹੁਣ ਚੋਣਾਂ ਦੇ ਮੌਕੇ ਬੀਮਾ ਅਤੇ ਕਰਜਾ ਸਕੀਮਾਂ ਨਾਲ ਕਰਮਚਾਰੀਆਂ ਦੀ ਜਮੀਰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।

