17.4 C
Toronto
Monday, June 1, 2026
spot_img
Homeਪੰਜਾਬਡੇਰਾ ਮੁਖੀ ਨੂੰ ਮੁੜ ਪੈਰੋਲ ਦੇਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਡੇਰਾ ਮੁਖੀ ਨੂੰ ਮੁੜ ਪੈਰੋਲ ਦੇਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਠਵੀਂ ਵਾਰ ਮੁੜ ਪੈਰੋਲ ਮਿਲਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਪਰ ਦੂਜੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਡੇਰਾ ਸਿਰਸਾ ਦੇ ਮੁਖੀ ਦੇ ਘਿਣਾਉਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਵਾਰ-ਵਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।

RELATED ARTICLES
POPULAR POSTS