Breaking News
Home / ਕੈਨੇਡਾ / Front / ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਜਲਦੀ ਹੀ ਸ਼ੁਰੂ ਹੋਵੇਗੀ ਬੱਚਿਆਂ ਦੀ ਆਨਲਾਈਨ ਹਾਜ਼ਰੀ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਜਲਦੀ ਹੀ ਸ਼ੁਰੂ ਹੋਵੇਗੀ ਬੱਚਿਆਂ ਦੀ ਆਨਲਾਈਨ ਹਾਜ਼ਰੀ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਜਲਦੀ ਹੀ ਸ਼ੁਰੂ ਹੋਵੇਗੀ ਬੱਚਿਆਂ ਦੀ ਆਨਲਾਈਨ ਹਾਜ਼ਰੀ

ਬੱਚੇ ਦੇ ਸਕੂਲ ਤੋਂ ਗੈਰਹਾਜ਼ਰ ਹੋਣ ’ਤੇ ਰਜਿਸਟਰਡ ਮੋਬਾਇਲ ’ਤੇ ਆਵੇਗਾ ਮੈਸੇਜ

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ’ਚ ਸੁਧਾਰ ਵੱਲ ਇਕ ਹੋਰ ਕਦਮ ਅੱਗੇ ਵਧਾਉਂਦਿਆਂ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕਡਰੀ ਸਕੂਲਾਂ ਵਿਚ ਜਲਦੀ ਹੀ ਆਨਲਾਈਨ ਹਾਜ਼ਰੀ ਦੀ ਸਰਵਿਸ ਸ਼ੁਰੂ ਹੋਣ ਵਾਲੀ ਹੈ। ਇਹ ਸਰਵਿਸ ਸ਼ੁਰੂ ਹੁੰਦਿਆਂ ਹੀ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਹੈ ਜਾਂ ਨਹੀਂ। ਬੱਚੇ ਦੇ ਸਕੂਲ ਤੋਂ ਗੈਰਹਾਜ਼ਰ ਹੋਣ ਦੀ ਸੂਰਤ ਵਿਚ ਰਜਿਸਟਰਡ ਮੋਬਾਇਲ ਨੰਬਰ ’ਤੇ ਮੈਸੇਜ ਆਪਣੇ ਆਪ ਆ ਜਾਵੇਗਾ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਇਕੋ ਸਮੇਂ ਸ਼ੁਰੂ ਜਾਵੇਗੀ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਵੱਡੇ ਪੱਧਰ ’ਤੇ ਸੁਧਾਰ ਲਿਆਉਣ ਦਾ ਬੀੜਾ ਚੁੱਕਿਆ ਹੋਇਆ ਅਤੇ ਇਸ ਦਿਸ਼ਾ ਵੱਲ ਚੁੱਕਿਆ ਗਿਆ ਇਹ ਕਦਮ ਪੰਜਾਬ ਸਰਕਾਰ ਮੀਲ ਦਾ ਪੱਥਰ ਸਾਬਤ ਹੋਵੇਗਾ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …