Breaking News
Home / ਕੈਨੇਡਾ / Front / ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ

ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ

ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ

ਕਿਹਾ : ਰਾਜਪਾਲ ਵਿਧਾਨ ਸਭਾ ਵੱਲੋ ਪਾਸ ਕੀਤੇ ਬਿਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦਾ

ਨਵੀਂ ਦਿੱਲੀ/ਬਿਊਰੋ ਨਿਊਜ਼ :

ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸੂਬਿਆਂ ਦੇ ਰਾਜਪਾਲਾਂ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ  ਕਿਹਾ ਕਿ ਕਿਸੇ ਵੀ ਸੂਬੇ ਦਾ ਰਾਜਪਾਲ ਬਿਨਾਂ ਕਾਰਵਾਈ ਕੀਤੇ ਵਿਧਾਨ ਸਭਾ ਵੱਲੋਂ ਪਾਸੇ ਕੀਤੇ ਬਿੱਲਾਂ ਨੂੰ ਅਣਮਿੱਥੇ ਸਮੇਂ ਲਈ ਰੋਕ ਕੇ ਨਹੀਂ ਰੱਖ ਸਕਦੇ। ਅਦਾਲਤ ਨੇ ਇਹ ਵੀ ਕਿਹਾ ਕਿ ਰਾਜ ਦੇ ਅਣਚੁਣੇ ਮੁਖੀ ਹੋਣ ਦੇ ਨਾਤੇ ਰਾਜਪਾਲ ਨੂੰ ਸੰਵਿਧਾਨਕ ਸ਼ਕਤੀਆਂ ਪ੍ਰਾਪਤ ਹਨ ਪ੍ਰੰਤੂ ਉਹ ਇਨ੍ਹਾਂ ਸ਼ਕਤੀਆਂ ਦੀ ਵਰਤੋਂ ਰਾਜ ਵਿਧਾਨ ਸਭਾਵਾਂ ਵੱਲੋਂ ਕਾਨੂੰਨ ਬਣਾਉਣ ਦੀ ਆਮ ਪ੍ਰਕਿਰਿਆ ਨੂੰ ਢਾਹ ਲਾਉਣ ਲਈ ਨਹੀਂ ਕਰ ਸਕਦੇ। ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਅਜਿਹੀ ਕਾਰਵਾਈ ਸੰਵਿਧਾਨਕ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਉਲਟ ਹੋਵੇਗੀ ਜੋ ਸ਼ਾਸਨ ਦੇ ਸੰਸਦੀ ਰੂਪ ’ਤੇ ਆਧਾਰਿਤ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਬਾਅਦ ਲੰਘੀ 10 ਨਵੰਬਰ ਨੂੰ ਆਪਣੇ ਹੁਕਮਾਂ ’ਚ ਕਿਹਾ ਸੀ ਕਿ ਜੇ ਰਾਜਪਾਲ ਕਿਸੇ ਬਿੱਲ ਦੀ ਮਨਜ਼ੂਰੀ ਨੂੰ ਰੋਕਣ ਦਾ ਫੈਸਲਾ ਕਰਦਾ ਹੈ ਤਾਂ ਉਸ ਨੂੰ ਬਿੱਲ ਨੂੰ ਮੁੜ ਤੋਂ ਵਿਚਾਰ ਕਰਨ ਲਈ ਸੂਬਾ ਵਿਧਾਨ ਸਭਾ ਕੋਲ ਵਾਪਸ ਭੇਜਣਾ ਪਵੇਗਾ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …