Breaking News
Home / ਕੈਨੇਡਾ / Front / ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ

ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ

ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ

ਲੋਕ ਸਭਾ ਚੋਣਾਂ ਤੋਂ ਪਹਿਲ ਕੀਤਾ ਜਾ ਸਕਦਾ ਹੈ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ :

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਤੋਹਫ਼ਾ ਦੇਣ ਦੀ ਤਿਆਰੀ ’ਚ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਵੀ ਪੂਰੀ ਕਰ ਲਈਆਂ ਗਈਆਂ ਹਨ। ਇਸ ਯੋਜਨਾ ਨੂੰ 4 ਚਰਣਾਂ ’ਚ ਪੂਰਾ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੇ ਵਿੱਤ ਮੰਤਰਾਲੇ ਨੂੰ ਫਾਈਲ ਵੀ ਭੇਜ ਦਿੱਤੀ ਹੈ। ਚਾਰ ਚਰਣਾਂ ਨੂੰ ਮਹਿਲਾਵਾਂ ਦੀ ਜ਼ਰੂਰਤ ਅਨੁਸਾਰ ਵੰਡਿਆ ਜਾਵੇਗਾ। ਸਭ ਤੋਂ ਪਹਿਲਾਂ ਇਕੱਲੀਆਂ ਰਹਿੰਦੀਆਂ ਮਹਿਲਾਵਾਂ ਨੂੰ ਇਹ ਲਾਭ ਮਿਲਣ ਦਾ ਅਨੁਮਾਨ ਹੈ। ਇਨ੍ਹਾਂ ’ਚ ਵਿਧਵਾਵਾਂ ਜਾਂ ਤਲਾਕਸ਼ੁਦਾ ਆਦਿ ਮਹਿਲਾਵਾਂ ਸ਼ਾਮਲ ਹੋਣਗੀਆਂ। ਇਸ ਤੋਂ ਬਾਅਦ ਹੌਲੀ-ਹੌਲੀ ਸਕੀਮ ਦਾ ਲਾਭ ਹੋਰ ਮਹਿਲਾਵਾਂ ਤੱਕ ਪਹੁੰਚਾਇਆ ਜਾਵੇਗਾ। ਇਸ ਯੋਜਨਾ ਦੇ ਪਹਿਲੇ ਚਰਣ ’ਚ 1 ਕਰੋੜ 50 ਲੱਖ ਮਹਿਲਾਵਾਂ ਨੂੰ ਫਾਇਦਾ ਮਿਲੇਗਾ, ਜਿਸ ਨਾਲ ਪੰਜਾਬ ’ਤੇ ਸਿੱਧੇ ਤੌਰ ’ਤੇ ਹਰ ਮਹੀਨੇ 15 ਕਰੋੜ ਰੁਪਏ ਦਾ ਬੋਝ ਪਵੇਗਾ। ਦੂਜੇ ਚਰਣ ’ਚ ਉਨ੍ਹਾਂ ਮਹਿਲਾਵਾਂ ਨੂੰ ਫਾਇਦਾ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ। ਇਨ੍ਹਾਂ ’ਚ ਪੇਂਡੂ ਮਹਿਲਾਵਾਂ ਸ਼ਾਮਲ ਹੋਣਗੀਆਂ ਅਤੇ 18 ਸਾਲ ਵੱਧ ਉਮਰ ਵਾਲੀਆਂ ਉਹ ਵਿਦਿਆਰਥਣਾਂ ਜੋ ਪੜ੍ਹ ਰਹੀਆਂ ਹਨ। ਉਥੇ ਹੀ ਤੀਜੇ ਚਰਣ ’ਚ ਘੱਟ ਆਮਦਨ ਵਾਲੀਆਂ ਮਹਿਲਾਵਾਂ ਜਾਂ ਬੀਪੀਐਲ ਕਾਰਡ ਧਾਰਕ ਮਹਿਲਾਵਾਂ ਨੂੰ ਫਾਇਦਾ ਦੇਣ ਦਾ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਚੌਥੇ ਚਰਣ ’ਚ ਹਰ ਮਹਿਲਾ ਨੂੰ ਇਸ ਸਕੀਮ ਦੇ ਨਾਲ ਜੋੜ ਦਿੱਤਾ ਜਾਵੇਗਾ। ਇਸ ਯੋਜਨਾ ਦੇ ਪੂਰੀ ਤਰ੍ਹਾਂ ਨਾਲ ਪੰਜਾਬ ’ਚ ਲਾਗੂ ਹੋਣ ਨਾਲ ਲਗਭਗ 900 ਕਰੋੜ ਰੁਪਏ ਪ੍ਰਤੀ ਮਹੀਨੇ ਦਾ ਪੰਜਾਬ ਸਰਕਾਰ ’ਤੇ ਬੋਝ ਵਧੇਗਾ।

Check Also

ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ

ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …