Breaking News
Home / ਕੈਨੇਡਾ / Front / ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ

ਪਾਕਿਸਤਾਨ ਪਹੁੰਚਣ ’ਤੇ ਭਾਰਤੀ ਜਥੇ ਦਾ ਕੀਤਾ ਗਿਆ ਭਰਵਾਂ ਸਵਾਗਤ


ਅਟਾਰੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅੰਮਿ੍ਰਤਸਰ ਤੋਂ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦਾ ਜਥੇ ਦਾ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ’ਤੇ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਜਥੇ ਦੀ ਅਗਵਾਈ ਕਰ ਰਹੇ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਹੋਰਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪਾਕਿਸਤਾਨ ਓਕਾਫ਼ ਬੋਰਡ ਦੇ ਐਡੀਸ਼ਨਲ ਸੈਕਟਰੀ ਸਰਾਇਣ ਰਾਣਾ, ਸ਼ਾਹਿਦ ਸਲੀਮ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਆਏ ਜਥੇ ਦੇ ਸਵਾਗਤ ਲਈ ਸਰਹੱਦ ’ਤੇ ਸਵਾਗਤੀ ਬੋਰਡ ਵੀ ਲਗਾਏ ਗਏ ਹਨ। ਇਸ ਮੌਕੇ ਔਕਾਫ਼ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ 3 ਹਜ਼ਾਰ ਸਿੱਖ ਯਾਤਰੀਆਂ ਸਮੇਤ ਪਾਕਿਸਤਾਨ ਅਤੇ ਬਾਕੀ ਮੁਲਕਾਂ ਤੋਂ 30 ਹਜ਼ਾਰ ਦੇ ਕਰੀਬ ਸਿੱਖ ਸੰਗਤਾਂ ਪੁੱਜ ਰਹੀਆਂ ਹਨ, ਜਿਨ੍ਹਾਂ ਲਈ ਰਿਹਾਇਸ਼ ਲੰਗਰ ਸੁਰੱਖਿਆ ਆਦਿ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਦੀ ਹੈ।

Check Also

ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ

ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ …